
ਪਟਿਆਲਾ ’ਚ ਸ਼ੁਰੂ ਹੋਈ ਈਜੀ ਰਜਿਸਟਰੀ ਪ੍ਰਣਾਲੀ : ਅਜੀਤਪਾਲ ਸਿੰਘ ਕੋਹਲੀ
- by Jasbeer Singh
- July 9, 2025

ਪਟਿਆਲਾ ’ਚ ਸ਼ੁਰੂ ਹੋਈ ਈਜੀ ਰਜਿਸਟਰੀ ਪ੍ਰਣਾਲੀ : ਅਜੀਤਪਾਲ ਸਿੰਘ ਕੋਹਲੀ -48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ -ਵੱਟਸਐਪ ਰਾਹੀਂ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ -ਮਾਨ ਸਰਕਾਰ ਨੇ ਲੋਕਾਂ ਦੀ ਰਜਿਸਟਰੀ ਦੌਰਾਨ ਹੁੰਦੀ ਖੱਜਲ ਖ਼ੁਆਰੀ ਕੀਤੀ ਖ਼ਤਮ : ਅਜੀਤਪਾਲ ਸਿੰਘ ਕੋਹਲੀ -ਰਜਿਸਟਰੀ ਲਈ ਲੋਕ ਹੁਣ ਮਰਜ਼ੀ ਮੁਤਾਬਕ ਦਫ਼ਤਰ ਦੀ ਕਰ ਸਕਣਗੇ ਚੋਣ ਪਟਿਆਲਾ, 9 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿਤ ’ਚ ਵੱਡਾ ਫ਼ੈਸਲਾ ਲੈਂਦਿਆਂ ਪਟਿਆਲਾ ’ਚ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖ਼ੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਇਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ । ਇਹ ਜਾਣਕਾਰੀ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਈਜੀ ਰਜਿਸਟਰੀ ਪ੍ਰਣਾਲੀ ਦੀ ਪਟਿਆਲਾ ਵਿਖੇ ਸ਼ੁਰੂਆਤ ਕਰਨ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਲੋਕ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾ ਸਕਦੇ ਹਨ। ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪ ਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫ਼ਤਰ ਜਾਣ ਲਈ ਖ਼ੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੁਣ ਲੋਕਾਂ ਨੂੰ ਮਿਲਣਗੀਆਂ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਨਾਗਰਿਕ ਨੂੰ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫ਼ਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ । ਉਨ੍ਹਾਂ ਕਿਹਾ ਈਜੀ ਰਜਿਸਟਰੀ ਪ੍ਰਣਾਲੀ ਵਿੱਚ ਸੇਲ ਡੀਡ ਦਾ ਖਰੜਾ ਖ਼ੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋ ਸਕਦੀਆਂ ਹਨ। ਇਸ ਸਿਸਟਮ ਨਾਲ ਲੋਕਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਕਰਨ ਵਾਲਾ ਮਹੱਤਵਪੂਰਨ ਕਦਮ ਦੱਸਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਦਸਤਾਵੇਜ਼ਾਂ ਦੀ ਅਗਾਊਂ ਪੜਤਾਲ ਹੋਵੇਗੀ ਅਤੇ ਤੈਅ ਸਮੇਂ ਮੁਤਾਬਕ ਰਜਿਸਟ੍ਰੇਸ਼ਨ ਹੋਵੇਗੀ, ਜਿਸ ਨਾਲ ਕਬੀਲਦਾਰੀਆਂ ਵਿੱਚ ਰੁੱਝੇ ਲੋਕਾਂ ਜਾਂ ਨੌਕਰੀਪੇਸ਼ਾ ਲੋਕਾਂ ਦਾ ਸਮਾਂ ਖ਼ਰਾਬ ਨਹੀਂ ਹੋਵੇਗਾ ਅਤੇ ਅਸਿੱਧੇ ਤੌਰ ’ਤੇ ਵਿੱਤੀ ਬੱਚਤ ਵੀ ਹੋਵੇਗੀ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਬ ਰਜਿਸਟਰਾਰ ਦਫ਼ਤਰ ਵਿਚ ਆਏ ਲੋਕਾਂ ਤੋ ਦਫ਼ਤਰ ਦੇ ਕੰਮਕਾਜ ਦੀ ਕੀਤੀ ਵਿਵਸਥਾ ਅਤੇ ਸਰਕਾਰ ਦੀ ਕਾਰਜਪ੍ਰਣਾਲੀ ਬਾਰੇ ਵਿਚਾਰ ਚਰਚਾ ਕੀਤੀ। ਮੌਕੇ ਤੇ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਪ੍ਰਕਿਰਿਆ ਨਾਲ ਦਫ਼ਤਰਾਂ ਵਿੱਚ ਆਉਣ ਜਾਣ ਦੀ ਬੇਲੋੜੀ ਖੱਜਲ ਖ਼ੁਆਰੀ ਤੇ ਸਮੇਂ ਦੀ ਬਰਬਾਦੀ ਖ਼ਤਮ ਹੋਈ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.