post

Jasbeer Singh

(Chief Editor)

Punjab

ਈਡੀ ਨੇ ਕੀਤਾ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਦੇਰ ਰਾਤ ਗ੍ਰਿਫ਼ਤਾਰ

post-img

ਈਡੀ ਨੇ ਕੀਤਾ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਦੇਰ ਰਾਤ ਗ੍ਰਿਫ਼ਤਾਰ ਖੰਨਾ : ਪੰਜਾਬ ਦੇ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਈਡੀ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੁੱਧਵਾਰ ਤੜਕੇ 4 ਵਜੇ ਤੋਂ ਰਾਜਦੀਪ ਸਿੰਘ ਦੇ ਟਿਕਾਣਿਆਂ `ਤੇ ਛਾਪੇਮਾਰੀ ਜਾਰੀ ਸੀ। ਰਾਜਦੀਪ ਸਿੰਘ ਖੰਨਾ `ਚ ਬਤੌਰ ਏਜੰਟ ਕੰਮ ਕਰਦਾ ਹੈ। ਛਾਪੇਮਾਰੀ ਦੌਰਾਨ ਈਡੀ ਨੂੰ ਰਾਜਦੀਪ ਸਿੰਘ ਦੇ ਟਿਕਾਣਿਆਂ ਤੋਂ ਕਈ ਅਹਿਮ ਸਬੂਤ ਮਿਲੇ ਹਨ। ਰਾਜਦੀਪ ਸਿੰਘ ਨੂੰ ਉਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਵਿੱਚ ਪਿਛਲੇ ਮਹੀਨੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁੱਧਵਾਰ ਨੂੰ ਈਡੀ ਨੇ ਖੰਨਾ ਦੇ ਪਿੰਡ ਇਕੋਲਾਹੀ `ਚ ਰਾਜਦੀਪ ਸਿੰਘ ਦੇ ਘਰ ਅਤੇ ਖੰਨਾ ਮੰਡੀ `ਚ ਸਥਿਤ ਦਲਾਲ ਦੀ ਦੁਕਾਨ `ਤੇ ਵੀ ਛਾਪੇਮਾਰੀ ਕੀਤੀ ਸੀ। ਗ੍ਰਿਫ਼ਤਾਰੀ ਮਗਰੋਂ ਰਾਜਦੀਪ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਜਲੰਧਰ ਤੋਂ ਈਡੀ ਦੀ ਟੀਮ ਬੁੱਧਵਾਰ ਸਵੇਰੇ 4 ਵਜੇ ਖੰਨਾ ਪਹੁੰਚੀ। ਇਹ ਟੀਮਾਂ ਇਕੋਲਾਹੀ ਵਿੱਚ ਰਾਜਦੀਪ ਦੇ ਘਰ ਅਤੇ ਮੰਡੀ ਵਿੱਚ ਆਦਤ ਦੀ ਦੁਕਾਨ ਤੋਂ ਇਲਾਵਾ ਖੰਨਾ ਦੇ ਸਿਟੀ ਸੈਂਟਰ ਵਿੱਚ ਪੁੱਜੀਆਂ। ਰਿਕਾਰਡ ਦੀ ਜਾਂਚ ਤੋਂ ਬਾਅਦ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ। ਈਡੀ ਨੇ ਰਾਜਦੀਪ ਸਿੰਘ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਤਹਿਤ ਕਾਰਵਾਈ ਕੀਤੀ ਹੈ।ਦੱਸਣਯੋਗ ਹੈ ਕਿ ਸਿਟੀ ਸੈਂਟਰ ਸਾਬਕਾ ਮੰਤਰੀ ਕਰਮ ਸਿੰਘ ਗਿੱਲ ਦੇ ਪੁੱਤਰ ਅਤੇ ਸਮਰਾਲਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦਾ ਹੈ। ਰਾਜਦੀਪ ਸਿੰਘ ਵੀ ਰਾਜਾ ਗਿੱਲ ਦੇ ਬਹੁਤ ਕਰੀਬੀ ਹਨ। ਈਡੀ ਨੇ ਸਿਟੀ ਸੈਂਟਰ ਤੋਂ ਕੁਝ ਫਾਈਲਾਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ।

Related Post