post

Jasbeer Singh

(Chief Editor)

Punjab

ਖੰਨਾ 'ਚ ED ਦਾ ਵੱਡਾ ਛਾਪਾ, ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਗ੍ਰਿਫਤਾਰ .....

post-img

ਖੰਨਾ : ਪੰਜਾਬ ਦੇ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬੁੱਧਵਾਰ ਤੜਕੇ 4 ਵਜੇ ਤੋਂ ਰਾਜਦੀਪ ਸਿੰਘ ਦੇ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ ਸੀ। ਈਡੀ ਨੇ ਰਾਜਨਦੀਪ ਸਿੰਘ ਖੰਨਾ ਨਾਲ ਗੱਲਬਾਤ ਕੀਤੀ। ਛਾਪੇਮਾਰੀ ਦੌਰਾਨ ਈਡੀ ਨੂੰ ਰਾਜਦੀਪ ਸਿੰਘ ਦੇ ਟਿਕਾਣਿਆਂ ‘ਤੇ ਕਈ ਅਹਿਮ ਸਬੂਤ ਮਿਲੇ ਹਨ। ਰਾਜਦੀਪ ਸਿੰਘ ਨੂੰ ਉਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਵਿੱਚ ਪਿਛਲੇ ਮਹੀਨੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁੱਧਵਾਰ ਨੂੰ ਈਡੀ ਨੇ ਖੰਨਾ ਦੇ ਪਿੰਡ ਇਕੋਲਾਹੀ ‘ਚ ਰਾਜਦੀਪ ਸਿੰਘ ਦੇ ਘਰ ਅਤੇ ਖੰਨਾ ਮੰਡੀ ‘ਚ ਦੁਕਾਨ ‘ਤੇ ਵੀ ਛਾਪੇਮਾਰੀ ਕੀਤੀ। ਗ੍ਰਿਫ਼ਤਾਰੀ ਮਗਰੋਂ ਰਾਜਦੀਪ ਸਿੰਘ ਨੂੰ ਅੱਜ ਮੈਡੀਕਲ ਜਾਂਚ ‘ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

Related Post