post

Jasbeer Singh

(Chief Editor)

ਈਡੀ ਵੱਲੋਂ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਤੇ ਕਾਰੋਬਾਰਾਂ ’ਤੇ ਛਾਪੇ

post-img

ਈਡੀ ਵੱਲੋਂ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਤੇ ਕਾਰੋਬਾਰਾਂ ’ਤੇ ਛਾਪੇ ਫਰੀਦਕੋਟ, 16 ਜੁਲਾਈ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਇਥੋਂ ਦੇ ਸਾਬਕਾ ਅਕਾਲੀ ਵਿਧਾਇਕ ਅਤੇ ਸ਼ਰਾਬ ਦੇ ਉਘੇ ਕਾਰੋਬਾਰੀ ਦੀਪ ਮਲੋਹਤਰਾ ਦੇ ਘਰ ਅੱਜ ਸਵੇਰੇ ਰੇਡ ਕੀਤੀ ਗਈ। ਈਡੀ ਨੇ ਉਸ ਦੀ ਜ਼ੀਰਾ ਸ਼ਰਾਬ ਫੈਕਟਰੀ ’ਤੇ ਵੀ ਛਾਪਾ ਮਾਰਿਆ। ਸੂਚਨਾ ਅਨੁਸਾਰ ਈਡੀ ਦੀ ਟੀਮ ਨੇ ਦੀਪ ਮਲੋਹਤਰਾ ਦੇ ਸਾਥੀ ਕਾਰੋਬਾਰੀਆਂ ਅਤੇ ਹਿੱਸੇਦਾਰਾਂ ਦੇ ਘਰ ਵਿੱਚ ਵੀ ਰੇਡ ਕੀਤੀ ਹੈ ਅਤੇ ਜ਼ਰੂਰੀ ਕਾਗਜ਼ਾਤ ਅਤੇ ਹੋਰ ਸਮਾਨ ਨੂੰ ਆਪਣੇ ਕਬਜ਼ੇ ਵਿੱਚ ਲਿਆ ਹੈ। ਇਸ ਤੋਂ ਪਹਿਲਾਂ ਇਨਕਮ ਟੈਕਸ ਵਿਭਾਗ ਵੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ ਕਰ ਚੁੱਕਾ ਹੈ। ਈਡੀ ਦੀ ਟੀਮ ਨੇ ਇਸ ਛਾਪੇਮਾਰੀ ਬਾਰੇ ਕਿਸੇ ਨੂੰ ਕੋਈ ਸੂਚਨਾ ਨਹੀਂ ਦਿੱਤੀ ਅਤੇ ਨਾ ਹੀ ਇਸ ਮੁੱਦੇ ਤੇ ਕਿਸੇ ਨਾਲ ਕੋਈ ਗੱਲਬਾਤ ਕੀਤੀ। ਈਡੀ ਦੀ ਟੀਮ ਨਾਲ ਖੁਫੀਆ ਵਿਭਾਗ ਅਤੇ ਜ਼ਿਲ੍ਹਾ ਪੁਲੀਸ ਤੋਂ ਇਲਾਵਾ ਬਾਕੀ ਸੂਬਿਆਂ ਦੀ ਪੁਲੀਸ ਵੀ ਮੌਜੂਦ ਸੀ।

Related Post