

ਈ. ਡੀ. ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਰਾਜ ਕੁੰਦਰਾ ਤਲਬ ਮੁੰਬਈ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਦੀ ਕਥਿਤ ਗ਼ੈਰ ਕਾਨੂੰਨੀ ਡਿਸਟ੍ਰੀਬਿਊਸ਼ਨ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਪੁੱਛ-ਪੜਤਾਲ ਲਈ ਤਲਬ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਕੁੰਦਰਾ ਨੂੰ ਭਲਕੇ 2 ਦਸੰਬਰ ਨੂੰ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ ਪਰ ਜੇ ਉਹ ਕਿਸੇ ਕਾਰਨ ਪੇਸ਼ ਨਹੀਂ ਹੁੰਦਾ ਹੈ ਤਾਂ ਉਹ ਹਫ਼ਤੇ ਦੇ ਕਿਸੇ ਵੀ ਦਿਨ ਪੇਸ਼ ਹੋ ਸਕਦਾ ਹੈ। ਸੂਤਰਾਂ ਅਨੁਸਾਰ ਯੂ. ਪੀ. ’ਚ ਕੁਸ਼ੀਨਗਰ ਦੇ ਕਾਰੋਬਾਰੀ ਸਮੇਤ ਕੇਸ ਨਾਲ ਜੁੜੇ ਕੁਝ ਹੋਰ ਵਿਅਕਤੀਆਂ ਨੂੰ ਵੀ ਹਫ਼ਤੇ ਦੌਰਾਨ ਪੁੱਛ-ਪੜਤਾਲ ਲਈ ਤਲਬ ਕੀਤਾ ਗਿਆ ਹੈ।