Latest update
0
ਸਿੱਖਿਆ ਮੰਤਰੀ ਨੇ ਦਿੱਤੇ 5 ਦਿਨ ਸਕੂਲ ਬੰਦ ਰੱਖਣ ਦੇ ਹੁਕਮ
- by Jasbeer Singh
- November 21, 2025
ਸਿੱਖਿਆ ਮੰਤਰੀ ਨੇ ਦਿੱਤੇ 5 ਦਿਨ ਸਕੂਲ ਬੰਦ ਰੱਖਣ ਦੇ ਹੁਕਮ ਚੰਡੀਗੜ੍ਰ, 21 ਨਵੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲਾਂ ਨੂੰ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਕੀਤੇ ਜਾਣ ਦੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਹੁਕਮ ਜਾਰੀ ਕੀਤੇ ਹਨ । ੋ਼ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਵੱਡੀ ਗਿਣਤੀ ਵਿਚ ਹੈ ਸ਼ਰਧਾਲੂਆਂ ਦੇ ਹੈ ਆਉਣ ਦੀ ਉਮੀਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ ਅਤੇ ਅਜੇ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ, ਇਸ ਲਈ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।
