
Punjab
0
ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ
- by Aaksh News
- May 13, 2024

ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਮਾਲਵੇ ਖਿੱਤੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ ਜਾਵੇਗਾ ਅਤੇ ਨਵੀਂ ਬਣਨ ਜਾ ਰਹੀ ਕੇਂਦਰ ਸਰਕਾਰ ਤੋਂ ਇਹ ਮੁੱਦਾ ਸਭ ਤੋਂ ਪਹਿਲਾਂ ਹੱਲ ਕਰਵਾਇਆ ਜਾਵੇਗਾ। ਮੀਤ ਹੇਅਰ ਬਰਨਾਲਾ ਹਲਕੇ ਦੇ ਪਿੰਡਾਂ ਦੇ ਦੌਰਿਆਂ ਤੋਂ ਬਾਅਦ ਬਰਨਾਲਾ ਸ਼ਹਿਰ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ।