

ਭਾਰਤ ਤੇ ਏਸ਼ੀਆ ਦੇ ਮੁਲਕਾਂ ਵਿੱਚ ਅੱਜ ਬਕਰੀਦ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਭਾਰਤ, ਇੰਡੋਨੇਸ਼ੀਆ, ਮਲੇਸ਼ੀਆ ਅਤੇ ਬੰਗਲਾਦੇਸ਼ ਸਮੇਤ ਏਸ਼ੀਆ ਦੇ ਜ਼ਿਆਦਾਤਰ ਦੇਸ਼ਾਂ ਨੇ ਅੱਜ ਈਦ ਮਨਾਈ, ਜਦ ਕਿ ਸਾਊਦੀ ਅਰਬ, ਲੀਬੀਆ, ਮਿਸਰ ਅਤੇ ਯਮਨ ਸਮੇਤ ਦੁਨੀਆ ਭਰ ਦੇ ਹੋਰ ਦੇਸ਼ਾਂ ਦੇ ਮੁਸਲਮਾਨਾਂ ਨੇ ਐਤਵਾਰ ਨੂੰ ਈਦ ਦਾ ਤਿਉਹਾਰ ਮਨਾਇਆ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ ਦੇ ਪਵਿੱਤਰ ਮੌਕੇ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।