post

Jasbeer Singh

(Chief Editor)

Patiala News

ਪੰਜਾਬੀ ਯੂਨੀਵਰਸਿਟੀ `ਚ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਅੱਠ ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸੰਪੰਨ

post-img

ਪੰਜਾਬੀ ਯੂਨੀਵਰਸਿਟੀ `ਚ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਅੱਠ ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸੰਪੰਨ ਪਟਿਆਲਾ, 30 ਜੁਲਾਈ : ਪੰਜਾਬੀ ਯੂਨੀਵਰਸਿਟੀ ਵਿਚਲੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਰਾਸ਼ਟਰੀ ਸਿੱਖਿਆ ਨੀਤੀ ਦੇ ਵਿਸ਼ੇ ਉੱਤੇ ਕਰਵਾਇਆ ਗਿਆ ਅੱਠ-ਰੋਜ਼ਾ ਓਰੀਐਂਟੇਸ਼ਨ ਅਤੇ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਦੇਸ ਦੇ ਵੱਖ-ਵੱਖ ਹਿੱਸਿਆਂ ਤੋਂ ਲਗਭਗ 150 ਅਧਿਆਪਕਾਂ ਨੇ ਆਨਲਾਈਨ ਵਿਧੀ ਰਾਹੀਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਦੇ ਦੇਸ ਦੀਆਂ ਨਾਮੀ ਅਤੇ ਪ੍ਰਮੁੱਖ ਸੰਸਥਾਵਾਂ ਜਿਵੇਂ ਕਿ ਇੰਡੀਅਨ ਸਪੇਸ ਰਿਸਰਚ ਆਰਗੇਨਾਈਜ਼ੇਸ਼ਨ (ਇਸਰੋ), ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐੱਮ.), ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਇੰਡੀਅਨ ਇੰਸਟੀਚਿਊਟ ਆਫ਼ ਐਜੂਕੇਸ਼ਨ (ਆਈ.ਆਈ.ਈ.), ਕੇਂਦਰੀ ਅਤੇ ਰਾਜ ਦੀਆਂ ਯੂਨੀਵਰਸਿਟੀਆਂ ਤੋਂ ਵੱਖ-ਵੱਖ ਚੌਦਾਂ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਸਿੱਧ ਅਕਾਦਮਿਕ ਸ਼ਖ਼ਸੀਅਤਾਂ ਨੇ ਮਾਹਿਰ ਵਜੋਂ ਆਪਣੇ ਵਿਚਾਰ ਪ੍ਰਗਟਾਏ। ਇਨ੍ਹਾਂ ਮਾਹਿਰਾਂ ਵੱਲੋਂ ਪ੍ਰੋਗਰਾਮ ਵਿੱਚ ਭਾਗ ਲੈ ਰਹੇ ਅਧਿਆਪਕਾਂ ਨੂੰ ਰਾਸ਼ਟਰੀ ਸਿੱਖਿਆ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣੂ ਕਰਵਾਉਣ ਹਿਤ ਭਾਸ਼ਣ ਦਿੱਤੇ। ਆਂਧਰਾ ਪ੍ਰਦੇਸ਼ ਦੀ ਸੈਂਟਰਲ ਕਬਾਇਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਟੀ.ਵੀ. ਕਟੀਮਨੀ, ਜੋ ਕਿ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਖਰੜੇ ਸੰਬੰਧੀ ਕਮੇਟੀ ਦੇ ਮੈਂਬਰ ਵੀ ਹਨ ਅਤੇ ਰਾਸ਼ਟਰੀ ਪਾਠਕ੍ਰਮ ਫਰੇਮਵਰਕ ਦੇ ਵਿਕਾਸ ਲਈ ਰਾਸ਼ਟਰੀ ਸੰਚਾਲਨ ਕਮੇਟੀ ਦੇ ਮੈਂਬਰ ਹਨ, ਨੇ ਵੀ ਇਸ ਪ੍ਰੋਗਰਾਮ ਦੌਰਾਨ ਮਾਹਿਰ ਵਜੋਂ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋ. ਰਮਨ ਮੈਣੀ ਨੇ ਜਾਣਕਾਰੀ ਦਿੱਤੀ ਕਿ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਅਗਲਾ ਓਰੀਐਂਟੇਸ਼ਨ ਅਤੇ ਜਾਗਰੂਕਤਾ ਪ੍ਰੋਗਰਾਮ 01 ਅਗਸਤ, 2024 ਤੋਂ ਸ਼ੁਰੂ ਹੋਣਾ ਹੈ। ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਚਾਹਵਾਨ ਅਧਿਆਪਕ ਇਸ ਕੋਰਸ ਲਈ ਅਪਲਾਈ ਕਰ ਸਕਦੇ ਹਨ।

Related Post