
ਪੰਜਾਬੀ ਯੂਨੀਵਰਸਿਟੀ ਵਿਖੇ ਕੌਮੀ ਸਿੱਖਿਆ ਨੀਤੀ ਤਹਿਤ ਅੱਠ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ
- by Jasbeer Singh
- August 20, 2024

ਪੰਜਾਬੀ ਯੂਨੀਵਰਸਿਟੀ ਵਿਖੇ ਕੌਮੀ ਸਿੱਖਿਆ ਨੀਤੀ ਤਹਿਤ ਅੱਠ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ ਪਟਿਆਲਾ, 20 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਅੱਠ ਰੋਜ਼ਾ ਸ਼ਾਰਟ ਟਰਮ ਕੋਰਸ ਆਰੰਭ ਕੀਤਾ ਗਿਆ। ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਨੇ ਇਸ ਕੋਰਸ ਦੀ ਸ਼ੁਰੂਆਤ ਸਮੇਂ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਹ ਕੋਰਸ ਕੌਮੀ ਸਿੱਖਿਆ ਨੀਤੀ (ਨੈਸ਼ਨਲ ਐਜੂਕੇਸ਼ਨ ਪਾਲਿਸੀ) ਦੇ ਅਧੀਨ ਕਰਵਾਇਆ ਜਾ ਰਿਹਾ ਹੈ। ਡੀਨ ਅਕਾਦਮਿਕ ਮਾਮਲੇ ਡਾ. ਨਰਿੰਦਰ ਕੌਰ ਮੁਲਤਾਨੀ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਇਸ ਕੋਰਸ ਦੀ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਕੀਤੀਆਂ।ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕੌਮੀ ਸਿੱਖਿਆ ਨੀਤੀ ਦੇ ਮੁੱਖ ਥੀਮ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਪ੍ਰੋਗਰਾਮ ਸਾਰਿਆਂ ਲਈ ਲਾਹੇਵੰਦ ਸਾਬਿਤ ਹੋਵੇਗਾ। ਇਸ ਕੋਰਸ ਦੇ ਕੋਆਰਡੀਨੇਟਰ ਡਾ. ਡੀ.ਪੀ. ਸਿੰਘ ਅਤੇ ਕੋ-ਕੋਆਰਡੀਨੇਟਰ ਡਾ. ਲਖਵੀਰ ਸਿੰਘ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ।