post

Admin

(Chief Editor)

ਸਲਮਾਨ ਖ਼ਾਨ ਨੂੰ ਮਿਲੇ ਏਕਨਾਥ ਸ਼ਿੰਦੇ

post-img

ਮੁੰਬਈ, 16 ਅਪ੍ਰੈਲ- ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਲਮਾਨ ਖਾਨ ਦੇ ਪਿਤਾ ਸੀਨੀਅਰ ਪਟਕਥਾ ਲੇਖਕ ਸਲੀਮ ਖਾਨ ਵੀ ਮੌਜੂਦ ਸਨ। ਦੌਰੇ ਦੌਰਾਨ ਮੁੱਖ ਮੰਤਰੀ ਨੇ ਸਲਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੇ ਦੋ ਦਿਨ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਸ਼ਿੰਦੇ ਨੇ ਖਾਨ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਬਾਬਾ ਸਿੱਦੀਕੀ, ਵਿਧਾਇਕ ਜੀਸ਼ਾਨ ਸਿੱਦੀਕੀ ਅਤੇ ਯੁਵਾ ਸੈਨਾ ਦੇ ਰਾਹੁਲ ਕੰਵਲ ਵੀ ਮੌਜੂਦ ਸਨ।

Related Post

Instagram