ਇੱਥੇ ਐੱਸਐੱਸਟੀ ਨਗਰ ਨੇੜੇ ਵਾਪਰੇ ਇੱਕ ਸੜਕ ਹਾਦਸੇ ’ਚ ਸਕੂਟਰੀ ਸਵਾਰ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਅਲੋਕ ਸਿੰਘ (86) ਸਥਾਨਕ ਸ਼ਹਿਰ ਵਿਚਲੇ ਹੀ ਐੱਸਐੱਸਟੀ ਨਗਰ ਦਾ ਹੀ ਵਸਨੀਕ ਸੀ। ਉਹ ਜਦੋਂ ਸਕੂਟਰੀ ’ਤੇ ਜਾ ਰਿਹਾ ਸੀ ਤਾਂ ਐੱਸਐੱਸਟੀ ਨਗਰ ਦੇ ਨਜ਼ਦੀਕ ਹੀ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਐੱਸਪੀ ਸਿਟੀ ਮੁਹੰਮਦ ਸਰਫਰਜ਼ ਆਲਮ ਆਈਪੀਐਸ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਵੱਲੋਂ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਇਸ ਸਬੰਧੀ ਪੁਲੀਸ ਦਾ ਕਹਿਣਾ ਹੈ ਕਿ ਵਾਹਨ ਚਾਲਕ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
