post

Jasbeer Singh

(Chief Editor)

National

ਦਿੱਲੀ ’ਚ ਬਜ਼ੁਰਗਾਂ ਦੀ ਪੈਨਸ਼ਨ ਪੰਜ ਮਹੀਨਿਆਂ ਬਾਅਦ ਬਹਾਲ: ਆਤਿਸ਼ੀ

post-img

ਦਿੱਲੀ ’ਚ ਬਜ਼ੁਰਗਾਂ ਦੀ ਪੈਨਸ਼ਨ ਪੰਜ ਮਹੀਨਿਆਂ ਬਾਅਦ ਬਹਾਲ: ਆਤਿਸ਼ੀ ਨਵੀਂ ਦਿੱਲੀ : ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਅੱਜ ਕਿਹਾ ਕਿ ਦਿੱਲੀ ਵਿਚ ਬਜ਼ੁਰਗਾਂ ਨੂੰ ਹੁਣ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਪਿਛਲੇ ਪੰਜ ਮਹੀਨਿਆਂ ਤੋਂ ਇਸ ਨੂੰ ਰੋਕਣ ਦਾ ਦੋਸ਼ ਲਗਾਇਆ ਹੈ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਵਿੱਚ ਕਿਹਾ, ‘ਦਿੱਲੀ ਦੇ ਬਜ਼ੁਰਗਾਂ ਲਈ ਖ਼ੁਸ਼ਖ਼ਬਰੀ। ਪਿਛਲੇ ਪੰਜ ਮਹੀਨਿਆਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਦੇ ਇੱਕ ਲੱਖ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਰੋਕੀ ਹੋਈ ਸੀ। ਬਜ਼ੁਰਗ ਬਹੁਤ ਚਿੰਤਤ ਸਨ। ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕਾਫੀ ਜੱਦੋ ਜਹਿਦ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਬਜ਼ੁਰਗਾਂ ਦੀ ਬਕਾਇਆ ਪੈਨਸ਼ਨ ਸ਼ੁਰੂ ਕਰ ਦਿੱਤੀ ਹੈ। ਪੰਜ ਮਹੀਨਿਆਂ ਦੀ ਪੈਨਸ਼ਨ ਬਜ਼ੁਰਗਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਰਹੀ ਹੈ। ਇਹ ਪੈਨਸ਼ਨ 60 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਬਜ਼ੁਰਗਾਂ ਲਈ ਹੈ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 1 ਲੱਖ ਰੁਪਏ ਤੋਂ ਘੱਟ ਹੈ। ਇਸ ਸਕੀਮ ਤਹਿਤ 60 ਤੋਂ 69 ਸਾਲ ਦੀ ਉਮਰ ਦੇ ਲਾਭਪਾਤਰੀਆਂ ਨੂੰ 2,000 ਰੁਪਏ ਪ੍ਰਤੀ ਮਹੀਨਾ ਜਦਕਿ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਲਾਭਪਾਤਰੀਆਂ ਨੂੰ 500 ਰੁਪਏ ਪ੍ਰਤੀ ਮਹੀਨਾ ਵਾਧੂ ਦਿੱਤੇ ਜਾਂਦੇ ਹਨ।

Related Post