ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਅੱਜ ਘਨੌਰ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਦਿਆਂ ਚੋਣ ਮੀਟਿੰਗਾਂ ਕੀਤੀਆਂ। ਜਿਸ ਦੌਰਾਨ ਉਨ੍ਹਾਂ ਨੂੰ ਭਰਵਾਂ ਹੁਲਾਰਾ ਮਿਲਿਆ। ਇਸ ਦੌਰਾਨ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਪ੍ਰੇਰਨਾ ਸਦਕਾ ਕਈ ਵਰਕਰਾਂ ਨੇ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਜਿਨ੍ਹਾਂ ਨੂੰ ਡਾ. ਗਾਂਧੀ ਨੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਘਨੌਰ ਫੇਰੀ ਦੌਰਾਨ ਉਨ੍ਹਾਂ ਨਾਲ ਘਨੌਰ ਦੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ, ਐਡਵੋਕੇਟ ਕਮਲਜੀਤ ਚੌਧਰੀ, ਕਾਂਗਰਸ ਆਗੂ ਗੁਰਪ੍ਰੀਤ ਸੰਧੂ, ਗੁਰਦੀਪ ਸਿੰਘ ਊਂਟਸਰ ਅਤੇ ਕਮਲ ਸ਼ਰਮਾ ਆਦਿ ਮੌਜੂਦ ਸਨ। ਇਨ੍ਹਾਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ. ਗਾਂਧੀ ਦਾ ਕਹਿਣਾ ਸੀ ਕਿ ਭਾਵੇਂ ਪੰਜਾਬ ’ਚ ਕਾਂਗਰਸ ਵਿਰੋਧੀ ਧਿਰ ਹੈ, ਪਰ ਉਹ ਕਿਸੇ ਵੀ ਕਾਂਗਰਸੀ ਵਰਕਰ ਦੇ ਨਾਲ ਧੱਕਾ ਨਹੀਂ ਹੋਣ ਦੇਣਗੇ ਤੇ ਵਰਕਰਾਂ ਦੀ ਲੜਾਈ ਮੂਹਰੇ ਹੋ ਕੇ ਲੜਨਗੇ। ਉਨ੍ਹ੍ਵਾਂ ਹੋਰ ਕਿਹਾ ਕਿ ਸੰਸਦ ਮੈਂਬਰ ਬਣਨ ਮਗਰੋਂ ਉਹ ਹਲਕੇ ਦੀਆਂ ਖਸਤਾ ਹਾਲਤ ਸੜਕਾਂ ਦੀ ਦਸ਼ਾ ਪਹਿਲ ਦੇ ਆਧਾਰ ’ਤੇ ਸੁਧਾਰਨਗੇ। ਪਿੰਡ ਗੋਬਿੰਦਪੁਰਾ ਪੈਂਦ ਦੇ ਵਸਨੀਕ ਕਾਂਗਰਸ ਵਿੱਚ ਸ਼ਾਮਲ ਪਾਤੜਾਂ (ਪੱਤਰ ਪ੍ਰੇਰਕ): ਪਿੰਡ ਗੋਬਿੰਦ ਪੁਰਾ ਪੈਂਦ ਦੇ ਦਰਜਨਾਂ ਲੋਕਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਨਵਾਲਾ, ਗੁਰਸ਼ਰਨ ਕੌਰ ਰੰਧਾਵਾ, ਚਰਨਜੀਤ ਲਵੀਂ, ਸਰਪੰਚ ਮੋਹਰ ਸਿੰਘ ਨਾਲ ਪਹੁੰਚੇ ਡਾਕਟਰ ਧਰਮਵੀਰ ਗਾਂਧੀ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਉਹ ਸਦਾ ਗੋਬਿੰਦਪੁਰਾ ਪੈਂਦ ਵਾਸੀਆਂ ਦੇ ਰਿਣੀ ਰਹਿਣਗੇ ਅਤੇ ਜਿੱਤਣ ਉਪਰੰਤ ਪਿੰਡ ਨੂੰ ਪਹਿਲ ਦੇ ਆਧਾਰ ’ਤੇ ਗ੍ਰਾਂਟਾਂ ਦਿਤੀਆਂ ਜਾਣਗੀਆਂ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.