post

Jasbeer Singh

(Chief Editor)

National

ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ 2025 ਦੀ ਵੋਟਿੰਗ ਦੀਆਂ ਤਰੀਕਾਂ ਦਾ ਕੀਤਾ ਐਲਾਨ

post-img

ਚੋਣ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ 2025 ਦੀ ਵੋਟਿੰਗ ਦੀਆਂ ਤਰੀਕਾਂ ਦਾ ਕੀਤਾ ਐਲਾਨ ਨਵੀਂ ਦਿੱਲੀ, 6 ਅਕਤੂਬਰ 2025 : ਬਿਹਾਰ ਵਿਧਾਨ ਸਭਾ ਚੋਣਾ 2025 ਦਾ ਐਲਾਨ ਕਰਨ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਸੋਮਵਾਰ ਨੂੰ ਤਰੀਕਾਂ ਦਾ ਐਲਾਨ ਕੀਤਾ। ਚੋਣ 6 ਤੇ 11 ਨਵੰਬਰ ਨੂੰ ਹੋਣਗੀਆਂ ਜਦੋਂ ਕਿ ਚੋਣ ਨਤੀਜੇ 14 ਨਵੰਬਰ ਨੂੰ ਕੀਤੇ ਜਾਣਗੇ ਜਾਰੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਬਿਹਾਰ ਦੀਆਂ ਸਾਰੀਆਂ 243 ਸੀਟਾਂ ਲਈ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਪਹਿਲੇ ਪੜਾਅ ਲਈ ਵੋਟਿੰਗ 6 ਨਵੰਬਰ ਨੂੰ ਅਤੇ ਦੂਜੇ ਪੜਾਅ ਲਈ 11 ਨਵੰਬਰ ਨੂੰ ਹੋਵੇਗੀ। ਚੋਣ ਨਤੀਜੇ 14 ਨਵੰਬਰ ਨੂੰ ਜਾਰੀ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਨੇ ਚੋਣਾਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ । ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੌਰਾਨ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਾਅਲੀ ਖ਼ਬਰਾਂ `ਤੇ ਵੀ ਨੇੜਿਓਂ ਨਜ਼ਰ ਰੱਖੀ ਜਾਵੇਗੀ ।

Related Post

Instagram