

ਭਾਰਤੀ ਚੋਣ ਕਮਿਸ਼ਨ ਨੇ ਅੱਜ ਉੱਚ ਪੱਧਰੀ ਸ਼ਿਕਾਇਤ ਦੇ ਅਧਾਰ ’ਤੇ ਲੁਧਿਆਣਾ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰਾਂ ਨੂੰ ਮੌਜੂਦਾ ਅਹੁਦਿਆਂ ਤੋਂ ਹਟਾ ਦਿੱਤਾ ਹੈ। ਇਨ੍ਹਾਂ ਦੋਵੇਂ ਪੁਲੀਸ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਗਰੋਂ ਉਨ੍ਹਾਂ ਦੀ ਜਗ੍ਹਾ ’ਤੇ ਨਿਲਾਭ ਕਿਸ਼ੋਰ ਨੂੰ ਲੁਧਿਆਣਾ ਅਤੇ ਰਾਹੁਲ ਘੋਸ਼ ਨੂੰ ਜਲੰਧਰ ਦਾ ਪੁਲੀਸ ਕਮਿਸ਼ਨਰ ਲਾਇਆ ਗਿਆ ਹੈ।