post

Jasbeer Singh

(Chief Editor)

National

ਮਮਤਾ ਦੇ ਵਿਰੋਧ ਦੇ ਬਾਵਜੂਦ ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

post-img

ਮਮਤਾ ਦੇ ਵਿਰੋਧ ਦੇ ਬਾਵਜੂਦ ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ ਕੋਲਕਾਤਾ, 12 ਜਨਵਰੀ 2026 : ਚੋਣ ਕਮਿਸ਼ਨ ਨੇ ਪੱਛਮੀ ਬੰਗਾਲ 'ਚ ਤ੍ਰਿਣਮੂਲ ਕਾਂਗਰਸ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਵਿਰੋਧ ਦੇ ਬਾਵਜੂਦ ਬਹੁਮੰਜ਼ਿਲਾ ਰਿਹਾਇਸ਼ੀ ਕੰਪਲੈਕਸਾਂ 'ਚ ਵੋਟਿੰਗ ਬੂਥ ਸਥਾਪਿਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਕਮਿਸ਼ਨ ਨੇ ਕਈ ਮਹੀਨਿਆਂ ਤੋਂ ਚੱਲ ਰਹੇ ਵਿਵਾਦ ਦੇ ਵਿਚਾਲੇ ਇਹ ਕਦਮ ਚੁੱਕਿਆ ਹੈ। ਸੂਤਰਾਂ ਅਨੁਸਾਰ ਕੁੱਲ 7 ਜ਼ਿਲਿਆਂ 'ਚ 69 ਬਹੁਮੰਜ਼ਿਲਾ ਰਿਹਾਇਸ਼ੀ ਕੈਪਲੈਕਸਾਂ ਦੀ ਪਛਾਣ ਕੀਤੀ ਗਈ ਹੈ । ਪੱਛਮੀ ਬੰਗਾਲ 'ਚ ਬਹੁ-ਮੰਜ਼ਿਲਾ ਇਮਾਰਤਾਂ 'ਚ ਵੀ ਬਣਨਗੇ ਵੋਟਿੰਗ ਬੁਥ 300 ਤੋਂ ਵੱਧ ਰਜਿਸਟਰਡ ਵੋਟਰਾਂ ਵਾਲੇ ਕੰਪਲੈਕਸਾਂ 'ਚ ਵੋਟਿੰਗ ਬੂਥ ਸਥਾਪਿਤ ਕੀਤੇ ਜਾਣਗੇ। ਪੱਛਮੀ ਬੰਗਾਲ 'ਚ ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਦੇ ਦਫਤਰ ਦੇ ਅਧਿਕਾਰੀਆਂ ਅਨੁਸਾਰ ਦੱਖਣੀ ਕੋਲਕਾਤਾ ਦੇ 2 ਅਤੇ ਉੱਤਰੀ ਕੋਲਕਾਤਾ ਦੇ 8 ਰਿਹਾਇਸ਼ੀ ਕੰਪਲੈਕਸਾਂ 'ਚ ਵੋਟਿੰਗ ਬੂਥ ਸਥਾਪਿਤ ਕੀਤੇ ਜਾਣਗੇ। ਜ਼ਿਲਿਆਂ ਦੀ ਗੱਲ ਕਰੀਏ ਤਾਂ ਦੱਖਣੀ 24 ਪਰਗਨਾ 'ਚ ਸਭ ਤੋਂ ਵੱਧ 25 ਅਜਿਹੇ ਕੰਪਲੈਕਸ ਹੋਣਗੇ । ਇਸ ਤੋਂ ਬਾਅਦ ਉੱਤਰੀ 24 ਪਰਗਨਾ 'ਚ 22 ਹੋਣਗੇ। ਹਾਵੜਾ 'ਚ 4, ਪੂਰਬੀ ਬਰਧਮਾਨ 'ਚ 3 ਅਤੇ ਹੁਗਲੀ 'ਚ 5 ਰਿਹਾਇਸ਼ੀ ਕੰਪਲੈਕਸਾਂ 'ਚ ਵੋਟਿੰਗ ਬੂਥ ਸਥਾਪਿਤ ਕੀਤੇ ਜਾਣਗੇ । 

Related Post

Instagram