ਚੋਣ ਕਮਿਸ਼ਨ ਨੇ ਕੀਤਾ ਬੀ. ਡੀ. ਪੀ. ਓ. ਨਾਭਾ ਦਾ ਤਬਾਦਲਾ ਚੰਡੀਗੜ੍ਹ, 9 ਦਸੰਬਰ 2025 : ਪੰਜਾਬ ਵਿੱਚ ਚੋਣ ਕਮਿਸ਼ਨ ਨੇ ਨਾਭਾ ਦੀ ਬੀ. ਡੀ. ਪੀ. ਓ. ਬਲਜੀਤ ਕੌਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਉਕਤ ਕਾਰਵਾਈ ਅਕਾਲੀ ਦਲ ਦੀ ਸਿ਼ਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਕੀ ਕਾਰਨ ਹੈ ਤਬਾਦਲੇ ਦਾ ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਡੀ. ਪੀ. ਓ. ਨਾਭਾ ਬਲਜੀਤ ਕੌਰ ਵਲੋਂ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਅਕਾਲੀ ਉਮੀਦਵਾਰਾਂ ਨੂੰ ਐਨ. ਓ. ਸੀ. ਨਹੀਂ ਦਿੱਤੀ ਜਾ ਰਹੀ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ । ਇਹ ਵੀ ਸਾਹਮਣੇ ਆਇਆ ਕਿ ਬਲਜੀਤ ਕੌਰ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਉਹ ਸਾਰੀਆਂ ਪਾਰਟੀਆਂ ਨੂੰ ਦੱਸ ਰਹੀ ਸੀ ਕਿ ਉਨ੍ਹਾਂ ਕੋਲ ਉਮੀਦਵਾਰ ਨਹੀਂ ਹੈ। ਫਿਲਹਾਲ ਅਕਾਲੀ ਦਲ ਦੀ ਸਿ਼ਕਾਇਤ ਦੇ ਆਧਾਰ ‘ਤੇ ਬੀ. ਡੀ. ਪੀ. ਓ. ਦਾ ਤਬਾਦਲਾ ਕਰ ਦਿੱਤਾ ਗਿਆ ਹੈ।
