post

Jasbeer Singh

(Chief Editor)

Punjab

ਮਾਲੇਰਕੋਟਲਾ ਲਈ ਚੋਣ ਓਬਜਰਵਰ ਵੱਲੋਂ ਡਿਪਟੀ ਕਮਿਸ਼ਨਰ,ਏ.ਡੀ.ਸੀ, ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਪ੍ਰਸਾਸ਼ਿਨਕ ਸਮੇਤ ਸਮੂਹ ਚ

post-img

ਮਾਲੇਰਕੋਟਲਾ ਲਈ ਚੋਣ ਓਬਜਰਵਰ ਵੱਲੋਂ ਡਿਪਟੀ ਕਮਿਸ਼ਨਰ,ਏ.ਡੀ.ਸੀ, ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਪ੍ਰਸਾਸ਼ਿਨਕ ਸਮੇਤ ਸਮੂਹ ਚੋਣ ਅਧਿਕਾਰੀਆਂ ਨਾਲ ਮੀਟਿੰਗ ਜਿਲ੍ਹੇ ’ਚ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ-ਚੋਣ ਓਬਜਰਵਰ ਮਨਪ੍ਰੀਤ ਕੌਰ ਮਾਲੇਰਕੋਟਲਾ 04 ਦਸੰਬਰ 2025 : ਰਾਜ ਚੋਣ ਕਮਿਸ਼ਨ ਵੱਲੋਂ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 2025 ਲਈ ਮਾਲੇਰਕੋਟਲਾ ਜਿਲ੍ਹੇ ਦੇ ਨਿਯੁਕਤ ਓਬਜਰਵਰ ਮਨਪ੍ਰੀਤ ਕੌਰ ਵੱਲੋਂ ਜਿਲ੍ਹੇ ਵਿੱਚ ਇਨ੍ਹਾਂ ਚੋਣਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਸਬੰਧੀ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਸਮੇਤ ਚੋਣਾਂ ਨਾਲ ਸਬੰਧੀ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਓਬਜਰਵਰ ਮਨਪ੍ਰੀਤ ਕੌਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਲ੍ਹੇ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਨੂੰ ਪੂਰੀ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣ ਅਤੇ ਕਿਸੇ ਧਿਰ ਨੂੰ ਵੀ ਇਸ ਸਬੰਧੀ ਦਿੱਕਤ ਨਹੀਂ ਆਉਂਣੀ ਚਾਹੀਦੀ। ਉਨ੍ਹਾਂ ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਸਮੂਹ ਆਰ.ਓ ਤੋਂ ਇਨ੍ਹਾਂ ਚੋਣਾਂ ਸਬੰਧੀ ਨਾਮਜ਼ਦਗੀ, ਪੋਲਿੰਗ ਪਾਰਟੀਆਂ, ਪੋਲਿੰਗ ਬੂਥਾਂ, ਸੁਰੱਖਿਆ ਸਮੇਤ ਸਾਰੇ ਪੱਖਾਂ ਦਾ ਜਾਇਜ਼ਾ ਲਿਆ ਤੇ 17 ਦਸੰਬਰ ਨੂੰ ਇਨ੍ਹਾਂ ਵੋਟਾਂ ਦੀ ਗਿਣਤੀ, ਗਿਣਤੀ ਕੇਂਦਰਾਂ ਆਦਿ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਤੇ ਕਿਹਾ ਕਿ ਸਮੂਹ ਅਧਿਕਾਰੀ ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ, ਸ਼ਾਂਤੀਪੂਰਵਕ ਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਓਬਜਰਵਰ ਨੂੰ ਦੱਸਿਆ ਕਿ ਮਾਲੇਰਕੋਟਲਾ ਜਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨ ਅਤੇ 03 ਬਲਾਕ ਸੰਮਤੀਆਂ ਦੇ 45 ਜੋਨ ਹਨ । ਇਹ ਚੋਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 03 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿੱਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਮਾਲੇਰੋਕਟਲਾ ਦੇ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀ ਮਾਲੇਰਕੋਟਲਾ(ਹ) ਦੇ 15 ਜੋਨ,ਪੰਚਾਇਤ ਸੰਮਤੀ ਅਮਰਗੜ੍ਹ ਦੇ 15 ਜੋਨ ਅਤੇ ਪੰਚਾਇਤ ਸੰਮਤੀ ਅਹਿਮਦਗੜ੍ਹ ਦੇ 15 ਜੋਨ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਆਰ.ਓ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਚੋਣਾਂ ਨਿਰਪੱਖ, ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ । ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 55 ਸੰਵੇਦਨਸ਼ੀਲ ਸਥਾਨਾਂ ਤੇ 90 ਸੰਵੇਦਸ਼ੀਲ ਪੋਲਿੰਗ ਬੂਥ ਹਨ । ਸੰਵੇਦਨਸ਼ੀਲ ਪੋਲਿੰਗ ਬੂਥ ਦੀ ਸੁਰੱਖਿਆ ਲਈ ਉੱਚਿਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਵੋਟਰ ਬਿਨ੍ਹਾਂ ਕਿਸੇ ਭੈਅ ਤੋਂ ਆਪਣੇ ਵੋਟ ਦੇ ਸਵਿੰਧਾਨਕ ਹੱਕ ਦੀ ਵਰਤੋਂ ਕਰ ਸਕਣ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਰਿੰਪੀ ਗਰਗ,ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ,ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ,ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ,ਐਕਸੀਅਨ ਪੀ.ਐਸ.ਪੀ.ਸੀ.ਐਲ ਇੰਜ. ਹਰਵਿੰਦਰ ਸਿੰਘ ਧੀਮਾਨ, ਡੀ.ਆਈ.ਓ ਸਾਈਨ ਕਮਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Related Post

Instagram