post

Jasbeer Singh

(Chief Editor)

Punjab

ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਹੋ ਰਹੀਆਂ ਹਨ ਜੰਮੂ ਕਸ਼ਮੀਰ ਵਿਚ ਚੋਣਾਂ

post-img

ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਹੋ ਰਹੀਆਂ ਹਨ ਜੰਮੂ ਕਸ਼ਮੀਰ ਵਿਚ ਚੋਣਾਂ ਨਵੀਂ ਦਿੱਲੀ, 18 ਸਤੰਬਰ : ਜੰਮੂ ਕਸ਼ਮੀਰ ਵਿਚ ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਹੋ ਰਹੀਆਂ ਚੋਣਾਂ ਮੌਕੇ ਵੱਧ ਵੱਧ ਵੋਟ ਪਾਉਂਦਿਆਂ ਲੋਕਤੰਤਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਜੰਮੂ ਖੇਤਰ ਦੇ ਤਿੰਨ ਜ਼ਿਲ੍ਹਿਆਂ ਅਤ ਕਸ਼ਮੀਰ ਘਾਟੀ ਦੇ ਚਾਰ ਜ਼ਿਲ੍ਹਿਆਂ ਦੀਆਂ ਕੁੱਲ 24 ਸੀਟਾਂ ਲਈ ਵੋਟਾਂ ਪੈ ਰਹੀਆਂ ਹਨ। ਉਧਰ ਕਾਂਗਰਸ ਪ੍ਰਧਾਨ ਮੱਲਰਜੁਨ ਖੜਗੇ ਨੇ ਜੰਮੂ-ਕਸ਼ਮੀਰ ਚੋਣ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਦੇ ਬਾਅਦ ‘ਐਕਸ’ ‘ਤੇ ਪੋਸਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਆਪਣੇ ਨਿਸ਼ਾਨੇ ਦੀ ਰੱਖਿਆ, ਸੱਚੇ ਵਿਕਾਸ ਅਤੇ ਪੂਰੇ ਰਾਜ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਉਤਸੁਕ ਹਨ। 24 ਹਲਕਿਆਂ ਵਿਚ ਵੋਟਾਂ ਦੇ ਪਹਿਲੇ ਪੜਾਅ ਦੇ ਸ਼ੁਰੂ ਹੋਣ ਨਾਲ ਅਸੀਂ ਸਭ ਨੂੰ ਆਪਣੇ ਲੋਕਤੰਤਰ ਅਧਿਕਾਰ ਦੀ ਵਰਤੋ ਕਰਨ ਦੀ ਅਪੀਲ ਕਰਦੇ ਹਾਂ।

Related Post