
ਖ਼ਾਲਸਾ ਕਾਲਜ ਪਟਿਆਲਾ ਵਿਖੇ ‘ਭਾਰਤ ਵਿੱਚ ਪੰਚਾਇਤੀ ਰਾਜ ਪ੍ਰਣਾਲੀ’ ਵਿਸ਼ੇ ਉੱਤੇ ਕਰਵਾਏ ਭਾਸ਼ਣ ਮੁਕਾਬਲੇ
- by Jasbeer Singh
- October 10, 2024

ਖ਼ਾਲਸਾ ਕਾਲਜ ਪਟਿਆਲਾ ਵਿਖੇ ‘ਭਾਰਤ ਵਿੱਚ ਪੰਚਾਇਤੀ ਰਾਜ ਪ੍ਰਣਾਲੀ’ ਵਿਸ਼ੇ ਉੱਤੇ ਕਰਵਾਏ ਭਾਸ਼ਣ ਮੁਕਾਬਲੇ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਲੀਟੀਕਲ ਸਾਇੰਸ ਵਿਭਾਗ ਵੱਲੋ ਡਾਇਰੈਕਟੋਰੇਟ ਆਫ਼ ਐਜੂਕੇਸ਼ਨ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਵਿਦਿਆਰਥੀਆਂ ਦੀ ਸ਼ਖਸੀਅਤ ਉਸਾਰੀ ਅਤੇ ਗਿਆਨ ਵਿੱਚ ਵਾਧਾ ਕਰਨ ਦੇ ਉਦੇਸ਼ ਤਹਿਤ ‘ਭਾਰਤ ਵਿੱਚ ਪੰਚਾਇਤੀ ਰਾਜ ਪ੍ਰਣਾਲੀ’ ਵਿਸ਼ੇ ਉੱਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਨੀਤ ਕੌਰ, ਅਰਸ਼ਦੀਪ ਸਿੰਘ ਅਤੇ ਸਹਿਜਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ । ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਪੋਲੀਟੀਕਲ ਸਾਇੰਸ ਵਿਭਾਗ ਦੇ ਇਸ ਉਪਰਾਲੇ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਅਜ਼ਾਦੀ ਤੋਂ ਬਾਅਦ ਦੇਸ਼ ਵਿੱਚ ਨਵਾਂ ਸੰਵਿਧਾਨ ਲਾਗੂ ਕਰਨ ਦਾ ਅਰਥ ਦੇਸ਼ ਦਾ ਸਮਾਜਿਕ, ਆਰਥਿਕ ਵਿਕਾਸ ਕਰਕੇ ਇਥੇ ਲੋਕ ਕਲਿਆਣਕਾਰੀ ਰਾਜ ਦੀ ਸਥਾਪਨਾ ਕਰਨਾ ਸੀ ਅਤੇ ਸਥਾਨਕ ਸਾਸ਼ਨ ਦਾ ਇਸ ਵਿੱਚ ਵਿਸ਼ੇਸ਼ ਮਹੱਤਵ ਸੀ। ਸਥਾਨਕ ਸਵੈ-ਸਾਸ਼ਨ ਦੇ ਬਿਨ੍ਹਾਂ ਨਾ ਤਾਂ ਦੇਸ਼ ਵਿੱਚ ਪ੍ਰਗਤੀ ਸੰਭਵ ਹੈ ਅਤੇ ਨਾ ਹੀ ਲੋਕਤੰਤਰ ਅਸਲੀ ਅਤੇ ਸਥਾਈ ਬਣ ਸਕਦਾ ਹੈ । ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਸੰਵਿਧਾਨ ਵਿੱਚ 73ਵੀਂ ਅਤੇ 74ਵੀਂ ਸੋਧ ਦਾ ਮੁੱਖ ਉਦੇਸ਼ ਸਥਾਨਕ ਸ਼ਾਸ਼ਨ ਦੀਆਂ ਦਿਹਾਤੀ ਅਤੇ ਸ਼ਹਿਰੀ ਸੰਸਥਾਵਾਂ ਨੂੰ ਸੰਵਿਧਾਨਕ ਮਾਨਤਾ ਦੇਣੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਰਕਾਰਾਂ ਨੂੰ ਪੰਚਾਇਤੀ ਰਾਜ ਸੰਸਥਾਵਾਂ, ਪਿੰਡਾਂ ਦੇ ਲੋਕਾਂ ਅਤੇ ਉਨ੍ਹਾਂ ਵਿੱਚ ਛੁਪੇ ਹੋਏ ਗੁਣਾਂ ਦੀ ਵਰਤੋਂ ਕਰਨ ਦੀ ਸਮਰੱਥਾ ਉਤੇ ਯਕੀਨ ਕਰਦਿਆਂ ਪੰਚਾਇਤਾਂ ਨੂੰ ਆਤਮ ਨਿਰਭਰ ਬਨਣ ਦਾ ਮੌਕਾ ਅਤੇ ਲੋਕ ਸਾਸ਼ਨ ਕਰਨ ਦਾ ਅਧਿਕਾਰ ਦੇਣਾ ਚਾਹੀਦਾ ਹੈ। ਇਸ ਮੌਕੇ ਕਾਲਜ ਵਿਦਿਆਰਥੀਆ ਤੋਂ ਇਲਾਵਾ ਵਿਭਾਗ ਦੇ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਮਨਪ੍ਰੀਤ ਸਿੰਘ, ਡਾ. ਉਪਾਸਨਾ ਗਰਗ ਅਤੇ ਪ੍ਰੋ. ਸੰਦੀਪ ਕੌਰ ਵੀ ਹਾਜਿਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.