post

Jasbeer Singh

(Chief Editor)

Patiala News

ਸ੍ਰੀ ਅਕਾਲ ਤਖਤ ਵਲੋ ਸਥਾਪਿਤ 7 ਮੈਂਬਰੀ ਕਮੇਟੀ ਦੀ ਪਟਿਆਲਾ ਵਿਖੇ ਹੋਈ ਹੰਗਾਮੀ ਮੀਟਿੰਗ

post-img

ਸ੍ਰੀ ਅਕਾਲ ਤਖਤ ਵਲੋ ਸਥਾਪਿਤ 7 ਮੈਂਬਰੀ ਕਮੇਟੀ ਦੀ ਪਟਿਆਲਾ ਵਿਖੇ ਹੋਈ ਹੰਗਾਮੀ ਮੀਟਿੰਗ -11 ਤਾਰੀਖ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੂੰ ਸਦਿਆ ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਿਤ ਕੀਤੀ 7 ਮੈਂਬਰੀ ਕਮੇਟੀ ਦੀ ਪਹਿਲੀ ਮੀਟਿੰਗ ਅੱਜ 4 ਫਰਵਰੀ ਨੂੰ ਪਟਿਆਲਾ ਵਿਖੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਸਿਖਇਜਮ ਵਿਖੇ ਹੋਈ ਹੈ । ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ7 ਮੈਂਬਰ, ਪ੍ਰਧਾਨ ਧਾਮੀ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਸ਼ਾਮਲ ਹੋਏ । ਇਸ ਮੌਕੇ ਮੀਟਿੰਗ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਈਰਖਾ ਅਤੇ ਹੰਕਾਰ ਨੂੰ ਛੱਡ ਕੇ ਇਕੱਠੇ ਚੱਲਣ ਲਈ ਕਿਹਾ ਹੈ । 7 ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਧਾਮੀ ਨੇ 6 ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ 7 ਮੈਂਬਰੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਮੀਟਿੰਗ ਹੋਈ, ਜਿਸ ਵਿੱਚ ਪੂਰੀ ਸਹਿਮਤੀ ਦੇਖੀ ਗਈ ਹੈ । ਉਨ੍ਹਾਂ ਕਿਹਾ ਕਿ 7 ਮੈਂਬਰੀ ਕਮੇਟੀ ਦੀ ਮੀਟਿੰਗ ੋਚ ਸ਼ੋਮਣੀ ਅਕਾਲੀ ਦਲ ਦੀ ਭਰਤੀ ਦਾ ਆਦੇਸ਼ ਹੋਇਆ ਹੈ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫੈਸਲਾ ਹੋਇਆ ਹੈ ਕਿ 11 ਤਰੀਖ ਨੂੰ ਮੀਟਿੰਗ ਹੋਵੇਗੀ ਅਤੇ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਉਣ ਦਾ ਆਦੇਸ਼ ਹੈ ਅਤੇ ਇਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ 11 ਤਾਰੀਖ ਨੂੰ ਕੀ ਫੈਸਲਾ ਹੁੰਦਾ ਹੈ । ਦੱਸ ਦੇਈਏ ਕਿ ਇਸ ਸੱਤ ਮੈਂਬਰੀ ਕਮੇਟੀ ਦਾ ਐਲਾਨ ਸ੍ਰੀ ਅਕਾਲ ਤਖਤ ਤੋਂ 2 ਦਸੰਬਰ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਸੀ। ਦੋ ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਪੰਜ ਜਥੇਦਾਰਾਂ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਦੀ ਨਿਗਰਾਨੀ ਵਾਸਤੇ ਸੱਤ ਮੈਂਬਰੀ ਕਮੇਟੀ ਬਣਾ ਕੇ ਭਰਤੀ ਮੁਕੰਮਲ ਕਰਨ ਅਤੇ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨ ਦੇ ਆਦੇਸ਼ ਦਿੱਤੇ ਸਨ ।

Related Post