
ਜਹਾਜ਼ ਹਾਦਸੇ ਦੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਐਮਰਜੈਂਸੀ ਰਿਸਪਾਂਸ ਟੀਮਾਂ ਦੀ ਮਦਦ ਜਾਰੀ :ਚੇਅਰਮੈਨ
- by Jasbeer Singh
- June 12, 2025

ਜਹਾਜ਼ ਹਾਦਸੇ ਦੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਐਮਰਜੈਂਸੀ ਰਿਸਪਾਂਸ ਟੀਮਾਂ ਦੀ ਮਦਦ ਜਾਰੀ :ਚੇਅਰਮੈਨ ਨਵੀਂ ਦਿੱਲੀ, 12 ਜੂਨ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਸ਼ਹਿਰ ਅਹਿਮਦਾਬਾਦ ਵਿਖੇ ਹੋਈ ਜਹਾਜ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਏਅਰ ਇੰਡੀਆ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੇ ਆਖਿਆ ਹੈ ਕਿ ਏਅਰਲਾਈਨਜ਼ ਜਹਾਜ਼ ਹਾਦਸੇ ਵਾਲੀ ਥਾਂ `ਤੇ ਐਮਰਜੈਂਸੀ ਰਿਸਪਾਂਸ ਟੀਮਾਂ ਦੀ ਮਦਦ ਲਈ ਯਤਨ ਜਾਰੀ ਹਨ ਅਤੇ ਹਾਦਸੇ ਵਿੱਚ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਦੱਸਣਯੋਗ ਹੈ ਕਿ ਬੋਇੰਗ ਜਹਾਜ਼ ਨੂੰ ਤੇਜ਼ੀ ਨਾਲ ਹੇਠਾਂ ਆਉਂਦੇ ਦੇਖਿਆ ਗਿਆ ਅਤੇ ਦੁਪਹਿਰ 2 ਵਜੇ ਦੇ ਕਰੀਬ ਅਹਿਮਦਾਬਾਦ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਮੇਘਾਨੀ ਨਗਰ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਿਆ । ਏਅਰ ਇੰਡੀਆ ਚੇਅਰਮੈਨ ਕੀਤਾ ਦੁੱਖ ਸਾਂਝਾ ਚੰਦਰਸ਼ੇਖਰਨ ਨੇ ਉਕਤ ਘਟਨਾਕ੍ਰਮ ਨੂੰ ਇਕ ਬੜੇ ਹੀ ਦੁੱਖ ਦੀ ਗੱਲ ਦੱਸਦਿਆਂ ਉਨ੍ਹਾਂ ਪੁਸ਼ਟੀ ਕੀਤੀ ਕਿ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ-171 ਅੱਜ ਜਿਥੇ ਹਾਦਸਾਗ੍ਰਸਤ ਹੋ ਗਈ, ਉਥੇ ਜਹਾਜ ਹਾਦਸੇ ਵਿਚ ਪ੍ਰਭਾਵਿਤ ਹੋਏ ਸਮੁੱਚੇ ਯਾਤਰੀਆਂ ਦੇ ਪਰਿਵਾਰਕ ਮੈਂਬਰਾਂ ਆਦਿ ਨਾਲ ਦੁੱਖ ਵੀ ਸਾਂਝਾ ਕੀਤਾ।ਉਨ੍ਹਾਂ ਇਸ ਮੌਕੇ ਸਮੁੱਚਾ ਧਿਆਨ ਹਾਦਸੇ ਦੇ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨ ਨੂੰ ਦਿੰਦਿਆਂ ਕਿਹਾ ਕਿ ਹਾਦਸੇ ਵਾਲੀ ਥਾਂ `ਤੇ ਐਮਰਜੈਂਸੀ ਪ੍ਰਤੀਕਿਰਿਆ ਟੀਮਾਂ ਦੀ ਮਦਦ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਜੰਗੀ ਪੱਧਰ ਤੇ ਕੰਮ ਜਾਰੀ ਹੈ।