July 6, 2024 01:42:05
post

Jasbeer Singh

(Chief Editor)

Patiala News

ਕੈਦੀਆਂ ਦੀਆਂ ਸਿਹਤ ਸਹੂਲਤਾਂ ਵੱਲ ਧਿਆਨ ਦੇਣ ’ਤੇ ਜ਼ੋਰ

post-img

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਉਨ੍ਹਾਂ ਨੇ ਹਰੇਕ ਬੈਰਕ ਦਾ ਦੌਰਾ ਕੀਤਾ ਤੇ ਕੈਦੀਆਂ ਦੀਆਂ ਸ਼ਿਕਾਇਤਾਂ/ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਤੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਬੇੜਾ ਯਕੀਨੀ ਬਣਾਉਣ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ‘ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਦੌਰੇ ਦੌਰਾਨ ਜੇਲ੍ਹ ਦੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਨੂੰ ਵੀ ਚੈੱਕ ਕੀਤਾ ਤੇ ਜੇਲ੍ਹ ਅੰਦਰ ਸੁਰੱਖਿਆ ਉਪਾਵਾਂ ਦੀ ਵੀ ਧਿਆਨ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਰਹੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਹਾਇਤਾ ਦੀ ਮੰਗ ਕਰਨ ਵਾਲੇ ਵਿਅਕਤੀ ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਵਿਅਕਤੀਗਤ ਤੌਰ ‘ਤੇ ਜਾਂ ਫ਼ੋਨ 0175-2306500 ਅਤੇ ਨਾਲਸਾ ਹੈਲਪ ਲਾਈਨ ਨੰਬਰ 15100 ’ਤੇ ਸੰਪਰਕ ਕਰ ਸਕਦੇ ਹਨ।

Related Post