
ਪੀ. ਯੂ. ਵਿਖੇ ਕਰਮਚਾਰੀਆਂ ਦੂਜੇ ਦਿਨ ਪ੍ਰੀਖਿਆ ਸ਼ਾਖਾ ਦਾ ਕੰਮਕਾਜ ਠੱਪ ਕਰਕੇ ਕੀਤੀ ਨਾਅਰੇਬਾਜੀ
- by Jasbeer Singh
- March 26, 2025

ਪੀ. ਯੂ. ਵਿਖੇ ਕਰਮਚਾਰੀਆਂ ਦੂਜੇ ਦਿਨ ਪ੍ਰੀਖਿਆ ਸ਼ਾਖਾ ਦਾ ਕੰਮਕਾਜ ਠੱਪ ਕਰਕੇ ਕੀਤੀ ਨਾਅਰੇਬਾਜੀ - ਦੇਰ ਸਾਮ ਪ੍ਰਸਾਸਨ ਨਾਲ ਹੋਈ ਗੱਲਬਾਤ ਦੌਰਾਨ ਮੰਗਾਂ ਤੇ ਨਹੀਂ ਬਣ ਸਕੀ ਸਹਿਮਤੀ - ਸਿੰਡੀਕੇਟ ਦੀ ਆਸ ਵਿੱਚ ਗੈਰ ਕਰਮਚਾਰੀਆਂ ਦੇ ਏਜੰਡੇ ਨੂੰ ਲਾਗੂ ਕਰੇ ਯੂਨੀਵਰਸਿਟੀ ਪ੍ਰਸਾਸਨ : ਆਗੂ ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਗੈਰ- ਅਧਿਆਪਨ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਅੱਜ ਦੂਜੇ ਦਿਨ ਕਰਮਚਾਰੀਆਂ ਵਲੋਂ ਪ੍ਰੀਖਿਆ ਸ਼ਾਖਾ ਦਾ ਕੰਮਕਾਜ ਠੱਪ ਕਰਕੇ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ ਕੀਤੀ ਗਈ । ਧਰਨੇ ਨੂੰ ਸੰਬੋਧਨ ਕਰਦਿਆਂ ਰਾਜਿੰਦਰ ਸਿੰਘ ਬਾਗੜੀਆਂ, ਗੁਰਜੀਤ ਸਿੰਘ ਗੋਪਾਲਪੁਰੀ, ਗਗਨ ਸਰਮਾ, ਗੁਰਿੰਦਰਪਾਲ ਸਿੰਘ ਬੱਬੀ, ਅਮਰਜੀਤ ਕੌਰ, ਤੇਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਗੈਰ-ਅਧਿਆਪਨ ਕਰਮਚਾਰੀਆਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਿਹਾ ਹੈ, ਸਿੰਡੀਕੇਟ ਵਿੱਚ ਅਧਿਆਪਨ ਵਰਗ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਲਾਗੂ ਕੀਤਾ ਗਿਆ ਹੈ, ਜਦੋਂ ਕਿ ਗੈਰ ਅਧਿਆਪਨ ਕਰਮਚਾਰੀਆਂ ਦੇ ਮਸਲਿਆਂ ਨੂੰ ਲਟਕਾਇਆ ਗਿਆ ਹੈ । ਯੂਨੀਵਰਸਿਟੀ ਗੈਰ ਅਧਿਆਪਨ ਕਰਮਚਾਰੀ ਦੇ ਵੱਖ ਵੱਖ ਸੰਗਠਨਾਂ ਨੇ ਇੱਕ ਝੱਡੇ ਹੇਠ ਇਕੱਠੇ ਹੋ ਕੇ ਆਪਣੀਆਂ ਮੰਗਾਂ ਨੂੰ ਪ੍ਰਸਾਸਨ ਸਾਹਮਣੇ ਰੱਖਿਆ। ਧਰਨੇ ਦੌਰਾਨ ਦੇਰ ਸਾਮ ਪ੍ਰਸਾਸਨ ਵੱਲੋਂ ਮੀਟਿੰਗ ਲਈ ਸੱਦਾ ਭੇਜਿਆ ਗਿਆ ਪਰ ਕਰਮਚਾਰੀ ਆਗੂ ਰਾਜਿੰਦਰ ਸਿੰਘ ਬਾਗੜੀਆਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦੀ ਪ੍ਰਸ਼ਾਸਨ ਨਾਲ ਚੱਲੀ ਗੱਲਬਾਤ ਦੌਰਾਨ ਕੋਈ ਠੋਸ ਸਹਿਮਤੀ ਨਾ ਬਣ ਸਕੀ । ਆਗੂਆਂ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਪ੍ਰਸ਼ਾਸਨ ਕਰਮਚਾਰੀਆਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ, ਜਿਸ ਕਰਕੇ ਗੈਰ ਅਧਿਆਪਨ ਕਰਮਚਾਰੀਆਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਧਰਨੇ ਦੌਰਾਨ ਪ੍ਰਕਾਸ ਧਾਲੀਵਾਲ, ਗੁਰਪ੍ਰੀਤ ਸਿੰਘ ਜੋਨੀ, ਸੁਖਵਿੰਦਰ ਸਿੰਘ ਸੁੱਖੀ, ਦੇਵਕੀ, ਨਵਦੀਪ ਸਿੰਘ, ਗੁਰਪਿਆਰ ਸਿੰਘ, ਲੱਖੀ ਰਾਮ, ਕੰਵਲਜੀਤ ਸਿੰਘ,ਰੇਖਾਂ, ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਕੌਰ,ਨੀਲਮ ਰਾਣੀ, ਨਿਗਰਾਨ ਡਿੰਪਲ ਗੁਰਮੀਤ ਕੌਰ, ਉਂਕਾਰ ਸਿੰਘ, ਕਰਨੈਲ ਸਿੰਘ, ਅਮਨਦੀਪ ਸਿੰਘ , ਪ੍ਰਦੀਪ ਕੁਮਾਰ ਮਹਿਤਾ, ਜਗਤਾਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀ ਮੌਜੂਦ ਰਹੇ ।
Related Post
Popular News
Hot Categories
Subscribe To Our Newsletter
No spam, notifications only about new products, updates.