ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਕੀਤਾ ਰੋਸ ਪ੍ਰਦਰਸ਼ਨ
- by Admin
- August 3, 2026
ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਕੀਤਾ ਰੋਸ ਪ੍ਰਦਰਸ਼ਨ
ਰੋਹਤਕ, 3 ਅਗਸਤ 2026 : ਹਰਿਆਣਾ (Haryana) ਦੇ ਸ਼ਹਿਰ ਰੋਹਤਕ ਵਿਖੇ ਅੱਜ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ (Massive protest) ਕੀਤੇ ਜਾਣ ਦਾ ਸਮਾਚਾਰ ਹੈ ।
ਕੀ ਆਖਿਆ ਪ੍ਰਦਰਸ਼ਨਕਾਰੀਆਂ ਨੇ
ਮਿਲੀ ਜਾਣਕਾਰੀ ਅਨੁਸਾਰ ਰੋਹਤਕ (Rohtak) ਵਿਖੇ ਜੋ ਅੱਜ ਵਿਜੇਂਦਰ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਵਲੋਂ ਪੁਰਾਣੀ ਪੈਨਸ਼ਨ ਬਹਾਲੀ (Restoration of old pension) ਦੀ ਮੰਗ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜੀ ਕੀਤੀ ਗਈ ਤੇ ਹਰਿਆਣਾ ਸਰਕਾਰ ਦੇ ਨਾਮ ਇਕ ਮੰਗ ਪੱਤਰ (Demand letter) ਤਹਿਸੀਲਦਾਰ ਨੂੰ ਦਿੱਤਾ ਗਿਆ ।
ਕੀ ਆਖਿਆ ਵਿਜੇਂਦਰ ਸਿੰਘ ਨੇ
ਇਸ ਮੌਕੇ ਕਰਮਚਾਰੀਆਂ ਦੀ ਅਗਵਾਈ ਕਰ ਰਹੇ ਵਿਜੇਂਦਰ ਸਿੰਘ ਨੇ ਆਖਿਆ ਕਿ ਜਦੋਂ ਤੱਕ ਹਰਿਆਣਾ ਵਿਚ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗਾ । ਉਨ੍ਹਾਂ ਦੱਸਿਆ ਕਿ ਇਹ ਸੰਘਰਸ਼ 7 ਫਰਵਰੀ 2027 ਤੱਕ ਕੁਰੂਕਸ਼ੇਤਰ ਵਿਚ ਹੋਣ ਵਾਲੇ ਸੂਬਾ ਪੱਧਰੀ ਰੋਸ ਮੌਕੇ ਜਾ ਕੇ ਸਮਾਪਤ ਹੋਵੇਗਾ । ਵਿਜੇਂਦਰ ਸਿੰਘ (Vijender Singh) ਨੇ ਦੱਸਿਆ ਕਿ ਅੱਜ ਤੋਂ ਹਰੇਕ ਐਤਵਾਰ ਨੂੰ ਵੱਖ-ਵੱਖ ਜਿਲਿਆਂ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ।
