post

Jasbeer Singh

(Chief Editor)

Punjab

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਹੇਮੰਤ ਸੂਦ ਦੇ ਘਰ ਛਾਪੇਮਾਰੀ

post-img

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਹੇਮੰਤ ਸੂਦ ਦੇ ਘਰ ਛਾਪੇਮਾਰੀ ਲੁਧਿਆਣਾ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅੱਜ ਸਵੇਰੇ ਈਡੀ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਕਈ ਵਿਦੇਸ਼ੀ ਲੈਣ-ਦੇਣ ਸਾਹਮਣੇ ਆਏ ਹਨ। ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਲਗਾਤਾਰ ਹੇਮੰਤ ਸੂਦ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ।

Related Post