ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਦਿੱਲੀ ਦੇ ਓਖਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾ
- by Jasbeer Singh
- September 2, 2024
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਦਿੱਲੀ ਦੇ ਓਖਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਰੇਡ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਓਖਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਪਹੁੰਚ ਕੇ ਛਾਪੇਮਾਰੀ ਕੀਤੀ। ਈਡੀ ਦੀ ਛਾਪੇਮਾਰੀ ਦੌਰਾਨ ਵਿਧਾਇਕ ਅਮਾਨਤੁੱਲਾ ਖਾਨ ਨੇ ਸੋਸ਼ਲ ਮੀਡੀਆ `ਤੇ ਈਡੀ ਦੇ ਛਾਪੇ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਦਾਅਵਾ ਕੀਤਾ ਕਿ ਈਡੀ ਦੀ ਟੀਮ ਉਸ ਨੂੰ ਗ੍ਰਿਫਤਾਰ ਕਰਨ ਲਈ ਪਹੁੰਚ ਗਈ ਹੈ। ਅਮਾਨਤੁੱਲਾ ਖਾਨ ਨੇ ਵੀ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਅਮਾਨਤੁੱਲਾ ਖਾਨ `ਤੇ ਈਡੀ ਦੇ ਛਾਪੇ ਨੂੰ ਲੈ ਕੇ ਹਮਲਾਵਰ ਨਜ਼ਰ ਆਈ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਤੋਂ ਲੈ ਕੇ ਸੰਸਦ ਮੈਂਬਰ ਸੰਜੇ ਸਿੰਘ ਤੱਕ ਦੇ ਬਿਆਨ ਸਾਹਮਣੇ ਆਏ ਹਨ। ਉਨ੍ਹਾਂ ਈਡੀ ਦੀ ਕਾਰਵਾਈ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਬਦਨੀਤੀ ਨਾਲ ਦੁਰਵਰਤੋਂ ਹੋ ਰਹੀ ਹੈ। ਈਡੀ ਭਾਜਪਾ ਦੇ ਹਥਿਆਰ ਵਜੋਂ ਕੰਮ ਕਰ ਰਹੀ ਹੈ।

