
ਐਨਫੋਰਸਮੈਂਟ ਡਾਇਰੈਕਟੋਰਟ ਵੱਲੋਂ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਮਾਰੇ ਛਾਪੇ ਸਿਆਸਤ ਤੋਂ ਪ੍ਰੇਰਿਤ : ਕ
- by Jasbeer Singh
- October 8, 2024

ਐਨਫੋਰਸਮੈਂਟ ਡਾਇਰੈਕਟੋਰਟ ਵੱਲੋਂ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਮਾਰੇ ਛਾਪੇ ਸਿਆਸਤ ਤੋਂ ਪ੍ਰੇਰਿਤ : ਕੇਜਰੀਵਾਲ ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰਟ ਵੱਲੋਂ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਮਾਰੇ ਛਾਪੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੇਕਸੂਰ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਣ ਤੇ ਬਦਲੇ ਦੀ ਕਾਰਵਾਈ ਕਰਨ ਲਈ ਸਵੇਰ ਤੋਂ ਸ਼ਾਮ ਤੱਕ ਕੰਮ ਕਰ ਰਹੇ ਹਨ ਪਰ ਦੇਸ਼ ਨੂੰ ਹੁਣ ਪਤਾ ਲੱਗ ਗਿਆ ਹੈ ਕਿ ਪ੍ਰਧਾਨ ਮੰਤਰੀ ਆਪਣੇ ਦੋਸਤ ਲਈ ਹੀ ਕੰਮ ਕਰ ਰਹੇ ਹਨ। ਕੇਜਰੀਵਾਲ ਨੇ ਆਖਿਆ ਕਿ ਇਨ੍ਹਾਂ ਨੇ ਸਾਡੇ ਸਾਰੇ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅੱਜ ਈ. ਡੀ. ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ਇਹ ਜਾਂਚ ਭ੍ਰਿਸ਼ਟਾਚਾਰ ਵਿਰੁੱਧ ਨਹੀਂ ਸਗੋਂ ‘ਆਪ’ ਅਤੇ ਇਸ ਦੇ ਆਗੂਆਂ ਨੂੰ ਖਤਮ ਕਰਨ ਲਈ ਕੀਤੀ ਜਾ ਰਹੀ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਾਹਿਰ ਹੈ ਕਿ ਇਹ ਜਾਂਚ ਭ੍ਰਿਸ਼ਟਾਚਾਰ ਵਿਰੁੱਧ ਨਹੀਂ ਚੱਲ ਰਹੀ ਬਲਕਿ ਅਜਿਹਾ ਲੱਗਦਾ ਹੈ ਜਿਵੇਂ ਪ੍ਰਧਾਨ ਮੰਤਰੀ ਕਿਸੇ ਪਾਰਟੀ (ਆਪ) ਤੇ ਉਸ ਦੇ ਨੇਤਾਵਾਂ ਨੂੰ ਤਬਾਹ ਕਰਨ ਲਈ ਸਾਰੀਆਂ ਏਜੰਸੀਆਂ ਅਤੇ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।