
ਇੰਜਨੀਅਰ ਰਾਸਿ਼ਦ ਨੇ ਸੰਸਦ ਵਿੱਚ ਹਾਜ਼ਰ ਹੋਣ ਲਈ ਮੰਗੀ ਅੰਤਰਿਮ ਜ਼ਮਾਨਤ
- by Jasbeer Singh
- November 26, 2024

ਇੰਜਨੀਅਰ ਰਾਸਿ਼ਦ ਨੇ ਸੰਸਦ ਵਿੱਚ ਹਾਜ਼ਰ ਹੋਣ ਲਈ ਮੰਗੀ ਅੰਤਰਿਮ ਜ਼ਮਾਨਤ ਨਵੀਂ ਦਿੱਲੀ : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਨੇ ਸੰਸਦ ਦੇ ਚੱਲ ਰਹੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦਹਿਸ਼ਤਗਰਦੀ ਫੰਡਿੰਗ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਕਰਦਿਆਂ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ । ਰਾਸਿ਼ਦ ਨੇ ਪ੍ਰਿੰਸੀਪਲ ਜਿ਼ਲ੍ਹਾ ਅਤੇ ਸੈਸ਼ਨ ਜੱਜ ਵਿਮਲ ਕੁਮਾਰ ਯਾਦਵ ਤੋਂ ਰਾਹਤ ਦੇਣ ਦੀ ਅਪੀਲ ਕੀਤੀ ਹੈ । ਇਸ ਤੋਂ ਬਾਅਦ ਅਦਾਲਤ ਨੇ ਕੌਮੀ ਜਾਂਚ ਏਜੰਸੀ ਨੂੰ 27 ਨਵੰਬਰ ਤੱਕ ਜਵਾਬ ਦੇਣ ਲਈ ਕਿਹਾ ਹੈ । ਤਿਹਾੜ ਜੇਲ੍ਹ ਤੋਂ ਅਦਾਲਤ ਵਿੱਚ ਪੇਸ਼ ਹੋਏ ਇੰਜਨੀਅਰ ਰਾਸਿ਼ਦ ਨੇ ਕਿਹਾ ਕਿ ਮੈਨੂੰ ਮੇਰੇ ਲੋਕਾਂ ਨੇ ਚੁਣਿਆ ਹੈ। ਮੈਨੂੰ ਪਿਛਲੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ । ਮੈਂ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਮੈਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ । ਜਿ਼ਲ੍ਹਾ ਅਦਾਲਤ 27 ਨਵੰਬਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਕਰੇਗੀ । ਇਸ ਤੋਂ ਪਹਿਲਾਂ ਦਿੱਲੀ ਦੀ ਇੱਕ ਅਦਾਲਤ ਨੇ ਜਿ਼ਲ੍ਹਾ ਜੱਜ ਨੂੰ ਜੰਮੂ-ਕਸ਼ਮੀਰ ਦੇ ਅੱਤਵਾਦੀ ਫੰਡਿੰਗ ਨਾਲ ਸਬੰਧਤ ਕੇਸ ਨੂੰ ਸੰਸਦ ਮੈਂਬਰਾਂ ਦੀ ਸੁਣਵਾਈ ਲਈ ਨਾਮਜ਼ਦ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਜਿ਼ਕਰਯੋਗ ਹੈ ਕਿ ਰਾਸ਼ਿਦ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਾਰਾਮੂਲਾ ਹਲਕੇ ਤੋਂ ਸੰਸਦ ਮੈਂਬਰ ਬਣੇ ਸਨ । ਉਸ ’ਤੇ ਐਨ. ਆਈ. ਏ. ਨੇ 2017 ਵਿਚ ਦਹਿਸ਼ਤੀ ਫੰਡਿੰਗ ਮਾਮਲੇ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ ਤੇ ਉਹ 2019 ਤੋਂ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.