post

Jasbeer Singh

(Chief Editor)

Patiala News

ਵਿਦਿਆਰਥੀਆਂ ਦੀ ਸਕੂਲਾਂ 'ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ-ਕ੍ਰਿਪਾਲਵੀਰ ਸਿੰਘ

post-img

ਵਿਦਿਆਰਥੀਆਂ ਦੀ ਸਕੂਲਾਂ 'ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ-ਕ੍ਰਿਪਾਲਵੀਰ ਸਿੰਘ -ਸੇਫ਼ ਸਕੂਲ ਵਾਹਨ ਨੀਤੀ ਲਾਗੂ ਕਰਨ ਲਈ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ -ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਨੂੰ ਜਾਰੀ ਕੀਤੀਆਂ ਹਦਾਇਤਾਂ ਦੂਧਨ ਸਾਧਾਂ, 6 ਮਈ : ਵਿਦਿਆਰਥੀਆਂ ਦੇ ਸਕੂਲਾਂ 'ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੇ ਸਬੰਧ 'ਚ ਸਬ ਡਵੀਜਨ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰਨਾਂ ਜਿੰਮੇਵਾਰ ਵਿਅਕਤੀਆਂ ਨਾਲ ਦੂਧਨ ਸਾਧਾਂ ਦੇ ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕ੍ਰਿਪਾਲਵੀਰ ਸਿੰਘ ਨੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ 'ਚ ਲਾਗੂ ਕਰਨਾ ਯਕੀਨੀ ਬਨਾਉਣ । ਉਨ੍ਹਾਂ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ 'ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਸਕੂਲ ਪ੍ਰਬੰਧਕਾਂ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕ੍ਰਿਪਾਲਵੀਰ ਸਿੰਘ ਨੇ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਨਾਉਣ ਕਿ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਵਿਦਿਆਰਥੀ ਆਪਣੇ ਪ੍ਰਾਈਵੇਟ ਵਾਹਨ ਸਕੂਲ 'ਚ ਨਾ ਲੈਕੇ ਆਵੇ। ਇਸ ਤੋਂ ਬਿਨ੍ਹਾਂ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ 'ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ ਵਿੱਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ । ਐਸ. ਡੀ. ਐਮ. ਨੇ ਕਿਹਾ ਕਿ ਸਕੂਲਾਂ ਨੂੰ ਇਹ ਪਾਲਿਸੀ ਲਾਗੂ ਕਰਨ ਲਈ ਰਹਿੰਦੀਆਂ ਕਮੀਆਂ ਪੇਸ਼ੀਆਂ ਦੂਰ ਕਰਨ ਲਈ ਹਦਾਇਤ ਕੀਤੀ ਗਈ ਹੈ ਅਤੇ ਇਸ ਲਈ ਸਕੂਲਾਂ ਵਲੋਂ ਹਲਫ਼ੀਆ ਬਿਆਨ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਹਰ ਹਾਲ ਭੇਜਿਆ ਜਾਵੇ । ਉਨ੍ਹਾਂ ਨੇ ਸਕੂਲਾਂ ਦੇ ਪ੍ਰਿਸੀਪਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਕਿ ਬੱਸਾਂ ਵਿੱਚ ਮਹਿਲਾ ਅਟੈਂਡੈਂਟ ਦਾ ਹੋਣਾ, ਸੀ. ਸੀ. ਟੀ. ਵੀ. ਕੈਮਰਾ ਲਗਵਾਉਣਾ, ਬੱਸਾਂ ਵਿੱਚ ਓਵਰ-ਲੋਡਿੰਗ ਰੋਕਣਾ ਆਦਿ ਲਾਗੂ ਕਰਨ ਲਈ ਕਿਹਾ ਗਿਆ। ਇਸ ਮੀਟਿੰਗ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਡਿਪਟੀ ਡੀਈਓ ਰਾਵਿੰਦਰਪਾਲ ਸਿੰਘ ਸਮੇਤ ਸਕੂਲਾਂ ਦੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

Related Post