post

Jasbeer Singh

(Chief Editor)

Patiala News

ਹਰ ਵਾਰਡ ' ਚ ਸਮਾਨ ਤੌਰ ‘ਤੇ ਵਿਕਾਸ : ਵਿਧਾਇਕ ਕੋਹਲੀ

post-img

ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ ਪਟਿਆਲਾ ' ਚ ਕਰੀਬ 6 ਕਰੋੜ ਰੁਪਏ ਦੇ ਵਿਕਾਸ ਕਾਰਜ ਹਰ ਵਾਰਡ ' ਚ ਸਮਾਨ ਤੌਰ ‘ਤੇ ਵਿਕਾਸ : ਵਿਧਾਇਕ ਕੋਹਲੀ ਪਟਿਆਲਾ, 23 ਫਰਵਰੀ 2026 : ਅਜੀਤਪਾਲ ਸਿੰਘ ਕੋਹਲੀ ਅਤੇ ਕੁੰਦਨ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ । ਇਹ ਕੰਮ ਵਾਰਡ ਨੰਬਰ 58 ਮਾਡਲ ਟਾਊਨ ਤੋਂ ਸ਼ੁਰੂ ਕਰਵਾਏ ਗਏ। ਵਿਧਾਇਕ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਅਤੇ ਵਿਕਾਸ ਕੇਂਦਰਿਤ ਸੋਚ ਦੇ ਤਹਿਤ ਅਮਲ ਵਿੱਚ ਲਿਆਂਦੇ ਗਏ ਹਨ । ਕੋਹਲੀ ਨੇ ਕਿਹਾ ਕਿ ਵਿਕਾਸ ਕਾਰਜਾਂ ਤਹਿਤ ਕੈਪੀਟਲ ਥੀਏਟਰ ਤੋਂ ਕੋਹਲੀ ਟਰਾਂਸਪੋਰਟ, ਸਰਹਿੰਦੀ ਗੇਟ, ਟੀ.ਬੀ. ਹਸਪਤਾਲ ਰੋਡ, ਸੀ.ਆਈ.ਏ ਸਟਾਫ ਤੋਂ ਸਦਰ ਬਜ਼ਾਰ, ਮਾਡਲ ਟਾਊਨ, ਮਜੀਠੀਆ ਇਨਕਲੇਵ, ਡੀ.ਐਲ.ਐਫ ਕਲੋਨੀ ਦੀ ਮੇਨ ਰੋਡ, ਹੀਰਾ ਬਾਗ, ਰਣਜੀਤ ਨਗਰ ਅਤੇ ਆਦਰਸ਼ ਨਗਰ ਸਮੇਤ ਕਈ ਪ੍ਰਮੁੱਖ ਇਲਾਕਿਆਂ ਵਿੱਚ ਸੜਕਾਂ ਦੀ ਨਵੀਂ ਬਣਤ, ਰੀਕਾਰਪੇਟਿੰਗ, ਇੰਟਰਲਾਕਿੰਗ ਟਾਈਲਾਂ, ਡਰੇਨੇਜ ਸੁਧਾਰ ਅਤੇ ਆਵਾਜਾਈ ਸੁਵਿਧਾਵਾਂ ਵਿੱਚ ਵਾਧਾ ਕੀਤਾ ਗਿਆ ਹੈ । ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ । ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰੋਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ । ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਨਗਰ ਨਿਗਮ ਸ਼ਹਿਰ ਦੀ ਸਫ਼ਾਈ, ਸੜਕਾਂ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਹਰੇ-ਭਰੇ ਅਤੇ ਸੁੰਦਰ ਸ਼ਹਿਰ ਦੀ ਦ੍ਰਿਸ਼ਟੀ ਨੂੰ ਵੀ ਸਾਕਾਰ ਕੀਤਾ ਜਾ ਰਿਹਾ ਹੈ । ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਅਤੇ ਤੇਜ਼ ਗਤੀ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ। ਸ਼ਹਿਰ ਵਾਸੀਆਂ ਨੇ ਵੀ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਦਿਨਚਰੀ ਜੀਵਨ ਵਿੱਚ ਸੁਵਿਧਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਸੁਧਾਰ ਦੀ ਉਮੀਦ ਹੈ । ਇਸ ਮੌਕੇ ਐਮ ਸੀ ਗੁਰਜੀਤ ਸਿੰਘ ਸਾਹਨੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ ।

Related Post

Instagram