

-ਨਸ਼ਾ ਮੁਕਤੀ ਯਾਤਰਾ ਪੰਜਾਬ ਵਿੱਚ ਨਸ਼ਿਆਂ ਦਾ ਖਾਤਮਾ ਤੈਅ: ਬਰਿੰਦਰ ਕੁਮਾਰ ਗੋਇਲ 12 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਜੇਲ੍ਹਾਂ ਵਿੱਚ ਡੱਕੇ; 8600 ਤੋਂ ਵੱਧ ਪਰਚੇ ਕੀਤੇ ਦਰਜ ਕੈਬਨਿਟ ਮੰਤਰੀ ਵੱਲੋਂ ਪਿੰਡ ਰਾਏਧਰਾਣਾ, ਜਲੂਰ, ਭੁਟਾਲ ਕਲਾਂ ਅਤੇ ਭੁਟਾਲ ਖੁਰਦ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੈਬਨਿਟ ਮੰਤਰੀ ਵੱਲੋਂ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਸਬੰਧੀ ਕੋਈ ਵੀ ਦਿੱਕਤ ਨਾ ਆਉਣ ਦੇਣ ਦਾ ਵਾਅਦਾ ਲਹਿਰਾ, 31 ਮਈ : ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ ਪਿੰਡ ਰਾਏਧਰਾਣਾ, ਜਲੂਰ, ਭੁਟਾਲ ਕਲਾਂ ਅਤੇ ਭੁਟਾਲ ਖੁਰਦ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦਾ ਖਾਤਮਾ ਤੈਅ ਹੈ। ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਹੁਣ ਤੱਕ 12 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ 8600 ਤੋਂ ਵੱਧ ਪਰਚੇ ਦਰਜ ਕੀਤੇ ਗਏ ਹਨ। ਨਸ਼ਿਆਂ ਵਿਰੁੱਧ ਯੁੱਧ ਲਗਾਤਾਰ ਜਾਰੀ ਰਹੇਗਾ ਅਤੇ ਨਸ਼ਿਆਂ ਦੇ ਖਾਤਮੇ ਹਿੱਤ ਨਸ਼ਾ ਤਸਕਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੁੰਦੀ ਰਹੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਬਣਨ 'ਤੇ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ ਅਤੇ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ। ਉਹਨਾਂ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਨਸ਼ਾ ਪੀੜਤ ਹਨ, ਉਹਨਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਤੇ ਜਿਹੜੇ ਨਸ਼ੇ ਵੇਚਦੇ ਹਨ, ਉਹ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾ ਰਹੇ। ਨਸ਼ਾ ਤਸਕਰਾਂ ਖਿਲਾਫ਼ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਜਿਹੜੇ ਨੌਜਵਾਨ ਨਸ਼ੇ ਛੱਡਣ ਲਈ ਅੱਗੇ ਆਏ ਹਨ, ਉਹਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਵਾਰ ਨੌਜਵਾਨਾਂ ਨੂੰ ਵਰਗਲਾ ਕੇ ਨਸ਼ਿਆਂ ਵਿਚ ਪਾਇਆ ਜਾਂਦਾ ਹੈ ਪਰ ਕਈ ਵਾਰ ਪਰਿਵਾਰ ਵਾਲੇ ਇਹ ਗੱਲ ਕਿਸੇ ਨੂੰ ਦੱਸਦੇ ਨਹੀਂ, ਜਿਸ ਨਾਲ ਇਹ ਬਿਮਾਰੀ ਵਧਦੀ ਜਾਂਦੀ ਹੈ ਤੇ ਫੇਰ ਉਹਨਾਂ ਦਾ ਇਸ ਦਲਦਲ ਵਿਚੋਂ ਬਾਹਰ ਆਉਣਾ ਮੁਸ਼ਕਲ ਹੋ ਜਾਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ੇ ਵੇਚ ਕੇ ਨਾਜਾਇਜ਼ ਉਸਾਰੀਆਂ ਕੀਤੀਆਂ ਹਨ, ਉਹਨਾਂ ਨੂੰ ਢਾਹਿਆ ਜਾ ਰਿਹਾ ਹੈ। ਹੇਠਲੇ ਪੱਧਰ ਤਕ ਸਾਰੇ ਲੋਕਾਂ ਨੂੰ ਜਾਗਰੂਕ ਕਰ ਕੇ ਇਸ ਬਿਮਾਰੀ ਨੂੰ ਖਤਮ ਕਰਨ ਦੀ ਲੋੜ ਹੈ। ਅੱਜ ਲੋਕਾਂ ਵੱਲੋਂ ਇਸ ਗੱਲ ਲਈ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ, ਕਿ ਵੱਡੇ ਤੋਂ ਵੱਡੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਮੀਡੀਆ ਵੱਲੋਂ ਬਰਸਾਤਾਂ ਦੇ ਮੱਦੇਨਜ਼ਰ ਡਰੇਨਾਂ ਅਤੇ ਹੋਰ ਨਿਕਾਸੀ ਸਰੋਤਾਂ ਦੀ ਸਫਾਈ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਟ ਮੰਤਰੀ ਨੇ ਕਿਹਾ ਕਿ ਡਰੇਨਾਂ, ਚੋਆਂ, ਨਾਲਿਆਂ ਆਦਿ ਨਿਕਾਸੀ ਸਰੋਤਾਂ ਦੀ ਸਫਾਈ ਕਾਫੀ ਹੱਦ ਤੱਕ ਮੁਕੰਮਲ ਕਰ ਲਈ ਗਈ ਹੈ ਅਤੇ ਰਹਿੰਦੇ ਸਫਾਈ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ। ਉਹਨਾਂ ਦੱਸਿਆ ਕਿ ਲੋਕਾਂ ਦੀ ਮੰਗ ਅਨੁਸਾਰ ਲਹਿਰਾ ਹਲਕੇ ਦੇ ਵਿੱਚ ਘੱਗਰ ਦੀ ਚੈਨਲਾਈਜੇਸ਼ਨ ਕਰਨ ਦੇ ਨਾਲ ਨਾਲ ਇਸ ਦੇ ਬੰਨਾਂ ਨੂੰ 15-15 ਫੁੱਟ ਚੌੜਾ ਵੀ ਕੀਤਾ ਗਿਆ ਹੈ। ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ ਡੀ.ਐਸ.ਪੀ.ਦੀਪਇੰਦਰ ਸਿੰਘ ਲਹਿਰਾ, ਤਹਿਸੀਲਦਾਰ ਪਰਵੀਨ ਲਹਿਰਾ, ਐਸ.ਐਚ.ਓ. ਰਣਵੀਰ ਸਿੰਘ, ਐਸ.ਐਚ.ਓ. ਜਗਤਾਰ ਸਿੰਘ ਮੂਨਕ, ਨੈਬ ਸਿੰਘ, ਮੱਖਣ ਸਿੰਘ, ਹਰਦੀਪ ਸਿੰਘ, ਅਜੈਬ ਸਿੰਘ, ਪਰਮਜੀਤ ਸਿੰਘ ਗੁਰਸੰਤ ਸਿੰਘ, ਅਵਤਾਰ ਸਿੰਘ, ਡਾ. ਬੰਗਾ, ਦੀਪਾ ਸਿੰਘ ਸਮੂਹ ਸਮੇਤ ਪਿੰਡਾਂ ਦੀਆਂ ਪੰਚਾਇਤਾਂ ਤੇ ਹੋਰ ਆਗੂ ਸਾਹਿਬਾਨ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.