
ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਮਾਰੇ ਅਨਿਲ ਅੰਬਾਨੀ ਦੇ ਟਿਕਾਣਆਂ ਦੇ ਛਾਪੇ
- by Jasbeer Singh
- August 23, 2025

ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਮਾਰੇ ਅਨਿਲ ਅੰਬਾਨੀ ਦੇ ਟਿਕਾਣਆਂ ਦੇ ਛਾਪੇ ਮੁੰਬਈ, 23 ਅਗਸਤ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨਜ਼ (ਆਰਕਾਮ) ਵਿਰੁੱਧ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਕੇਸ ਦਰਜ ਕਰਨ ਤੋਂ ਇਲਾਵਾ ਕੰਪਨੀ ਦੇ ਦਫਤਰਾਂ ਅਤੇ ਅਨਿਲ ਅੰਬਾਨੀ ਨਾਲ ਸਬੰਧਤ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ। ਇਹ ਧੋਖਾਧੜੀ ਸਟੇਟ ਬੈਂਕ ਆਫ਼ ਇੰਡੀਆ ਨਾਲ ਹੋਈ ਹੈ। ਕੀ ਦੱਸਿਆ ਵਿੱਤ ਮੰਤਰੀ ਪੰਕਜ ਚੌਧਰੀ ਨੇ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਪਿਛਲੇ ਮਹੀਨੇ ਲੋਕ ਸਭਾ ’ਚ ਦੱਸਿਆ ਸੀ ਕਿ 13 ਜੂਨ ਨੂੰ ਆਰ. ਬੀ. ਆਈ. ਦੇ ਨਿਯਮਾਂ ਅਤੇ ਬੈਂਕ ਨੀਤੀਆਂ ਦੇ ਆਧਾਰ ’ਤੇ ਇਸ ਮਾਮਲੇ ਨੂੰ ਧੋਖਾਧੜੀ ਐਲਾਨਿਆ ਗਿਆ ਸੀ। 24 ਜੂਨ 2025 ਨੂੰ ਬੈਂਕ ਨੇ ਆਰ. ਬੀ. ਆਈ. ਇਸ ਦੀ ਜਾਣਕਾਰੀ ਦਿੱਤੀ ਸੀ ਅਤੇ ਸੀ. ਬੀ. ਆਈ. ਕੋਲ ਸ਼ਿਕਾਇਤ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ।ਇਸ ਤੋਂ ਪਹਿਲਾਂ 23 ਜੁਲਾਈ ਨੂੰ ਈਡੀ ਨੇ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨਾਲ ਸਬੰਧਤ 35 ਤੋਂ ਵੱਧ ਥਾਵਾਂ ’ਤੇ ਵੀ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਯੈੱਸ ਬੈਂਕ ਤੋਂ ਲਏ ਗਏ 3000 ਕਰੋੜ ਰੁਪਏ ਦੇ ਕਰਜ਼ਾ ਧੋਖਾਧੜੀ ਮਾਮਲੇ ਵਿੱਚ ਕੀਤੀ ਗਈ ਸੀ।