
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦਾ ਹਰ ਪਰਿਵਾਰ ਹੋਵੇਗਾ ਚਿੰਤਾ ਮੁਕਤ : ਮੁੱਖ ਮੰਤਰੀ
- by Jasbeer Singh
- July 8, 2025

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦਾ ਹਰ ਪਰਿਵਾਰ ਹੋਵੇਗਾ ਚਿੰਤਾ ਮੁਕਤ : ਮੁੱਖ ਮੰਤਰੀ ਚੰਡੀਗੜ੍ਹ, 8 ਜੁਲਾਈ 2025: ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਦੂਰ ਕਰਨ ਲਈ ਇਕ ਠੋਸ ਕਦਮ ਚੁੱਕਦਿਆਂ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਏ ਜਾਣ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਇਹ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਲ ਵਲੋਂ ਚੰਡੀਗੜ੍ਹ ਵਿਖੇ ਕੀਤੀ ਗਈ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੀ ਹੋਣਗੀਆਂ ਮੁੱਖ ਵਿਸ਼ੇਸ਼ਤਾਵਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ਐਲਾਨੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਦੇ ਚਲਦਿਆਂ ਜਿਥੇ ਹਰ ਪਰਿਵਾਰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾ ਸਕੇਗਾ, ਉਥੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਹੋਵੇਗਾ ਤੇ ਕਿਸੇ ਨੂੰ ਵੀ ਕੋਈ ਪੈਸਾ ਨਹੀਂ ਦੇਣਾ ਪਵੇਗਾ। ਇਥੇ ਹੀ ਬਸ ਨਹੀਂ ਉਪਰੋਕਤ ਯੋਜਨਾ ਤਹਿਤ ਪੰਜਾਬ ਦੇ 65 ਲੱਖ ਪਰਿਵਾਰ ਲਾਭਪਾਤਰੀ ਹੋਣਗੇ ਤੇ ਪੰਜਾਬ ਦੇ ਹਰ ਵਸਨੀਕ, ਸਰਕਾਰੀ ਕਰਮਚਾਰੀ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਆਦਿ 100 ਪ੍ਰਤੀਸ਼ਤ ਕਵਰਅਪ ਹੋਣਗੇ। ਕਿੰਨੇ ਮਹੀਨਿਆਂ ਵਿਚ ਹੋਵੇਗੀ ਯੋਜਨਾ ਲਾਗੂ ਮੁੱਖ ਮੰਤਰੀ ਮਾਨ ਵਲੋਂ ਅਰਵਿੰਦ ਕੇਜਰੀਵਾਲ ਨਾਲ ਐਲਾਨੀ ਗਈ ਮੁੱਖ ਮੰਤਰ ਸਿਹਤ ਬੀਮਾ ਯੋਜਨਾ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਲਾਗੂ ਹੋ ਜਾਵੇਗੀ। ਇਸ ਤਹਿਤ ਮੁੱਖ ਮੰਤਰੀ ਸਿਹਤ ਕਾਰਡ ਹਰ ਵਿਅਕਤੀ ਨੂੰ ਜਾਰੀ ਕੀਤਾ ਜਾਵੇਗਾ, ਜਿਸ ਨਾਲ ਆਸਾਨੀ ਨਾਲ ਇਲਾਜ ਮਿਲੇਗਾ।