ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੁਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ
- by Jasbeer Singh
- December 21, 2025
ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੁਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਨੀਵਾਰ ਨੂੰ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਨੇਤਰਹੀਣਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ ਤੇ ਕੀਤਾ ਜਾਵੇਗਾ ਪੂਰਾ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ,ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨੇਤਰਹੀਣ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ `ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਵਿਆਂਗ ਕੋਟੇ ਅਧੀਨ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਲਈ ਤੁਰੰਤ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ।
