
ਸਮਾਜ ਸੇਵਾ ਦੇ ਕਾਰਜਾਂ ਵਿੱਚ ਹਰ ਇਨਸਾਨ ਨੂੰ ਵੱਧ ਚੜ੍ਹ ਕੇ ਪਾਉਣਾ ਚਾਹੀਦਾ ਹੈ ਯੋਗਦਾਨ : ਹਰਪਾਲ ਸਿੰਘ ਚੀਮਾ
- by Jasbeer Singh
- June 6, 2025

ਸਮਾਜ ਸੇਵਾ ਦੇ ਕਾਰਜਾਂ ਵਿੱਚ ਹਰ ਇਨਸਾਨ ਨੂੰ ਵੱਧ ਚੜ੍ਹ ਕੇ ਪਾਉਣਾ ਚਾਹੀਦਾ ਹੈ ਯੋਗਦਾਨ : ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਨੇ ਮਾਤਾ ਦਰਸ਼ਨਾ ਦੇਵੀ ਦੀ ਯਾਦ ਵਿੱਚ ਲਾਏ ਮੈਡੀਕਲ ਕੈਂਪ ਵਿੱਚ ਕੀਤੀ ਸ਼ਮੂਲੀਅਤ ਕੈਂਪ ਦੌਰਾਨ 1600 ਮਰੀਜਾਂ ਦਾ ਚੈਕਅੱਪ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਗਾਇਕ ਅਦਾਕਾਰ ਕਰਮਜੀਤ ਅਨਮੋਲ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਹੋਏ ਸ਼ਾਮਲ ਦਿੜ੍ਹਬਾ, 6 ਜੂਨ : ਮਾਤਾ ਦਰਸ਼ਨਾ ਦੇਵੀ ਦੀ ਯਾਦ ਵਿੱਚ ਬਾਂਸਲ ਪਰਿਵਾਰ ਸੂਲਰ ਘਰਾਟ ਵਾਲਿਆਂ ਵੱਲੋਂ ਬਾਬਾ ਬੈਰਸੀਆਣਾ ਚੈਰੀਟੇਬਲ ਹਸਪਤਾਲ ਦਿੜ੍ਹਬਾ ਵਿਖੇ ਹਸਪਾਤਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਗਿਆ ਤੇ 1600 ਦੇ ਕਰਾਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਸ. ਚੀਮਾ ਨੇ ਕਿਹਾ ਕਿ ਬਾਂਸਲ ਪਰਿਵਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਦਰਸ਼ਨਾ ਦੇਵੀ ਦੀ ਯਾਦ ਵਿੱਚ ਕੈਂਪ ਲਾਇਆ ਗਿਆ ਤੇ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਹਨਾਂ ਕਿਹਾ ਕਿ ਹਰ ਇਨਸਾਨ ਨੂੰ ਸਮਾਜ ਸੇਵਾ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਨਾਲ ਗਰੀਬ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਤੇ ਅਜਿਹੇ ਕੈਂਪ ਲਾਏ ਜਾਣੇ ਸਮੇਂ ਦੀ ਲੋੜ ਹੈ। ਉਹਨਾਂ ਨੇ ਬਾਬਾ ਬੈਰਸੀਆਣਾ ਚੈਰੀਟੇਬਲ ਹਸਪਤਾਲ ਦੇ ਪ੍ਰਬੰਧਕਾਂ ਦਾ ਵੀ ਧੰਨਵਾਦ ਕੀਤਾ ਕਿ ਉਹ ਸਿਹਤ ਦੇ ਖੇਤਰ ਅੰਦਰ ਵਧੀਆਂ ਨਿਸ਼ਕਾਮ ਸੇਵਾਵਾਂ ਨਿਭਾ ਰਹੇ ਹਨ । ਕੈਂਪ ਅੰਦਰ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਅਤੇ ਗਾਇਕ ਅਦਾਕਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਸਮਾਜ ਅੰਦਰ ਸਿਹਤ ਸਹੂਲਤਾਂ ਦੇਣ ਵਾਲੀਆਂ ਸੰਸਥਾਵਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਹਨਾਂ ਨੇ ਬਾਂਸਲ ਪਰਿਵਾਰ ਵੱਲੋਂ ਮੈਡੀਕਲ ਚੈੱਕਅੱਪ ਕੈਂਪ ਦੇ ਰੂਪ ਵਿੱਚ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਹਸਪਤਾਲ ਦੀ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕੀਤਾ । ਇਸ ਮੌਕੇ ਕੋਪਲ ਕੰਪਨੀ ਦੇ ਐਮ.ਡੀ. ਸੰਜੀਵ ਬਾਂਸਲ ਨੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਰ ਸਾਲ ਇਹ ਕੈਂਪ ਲਾਉਂਦੇ ਹਨ, ਇਸ ਨਾਲ ਗਰੀਬਾਂ ਨੂੰ ਫਾਇਦਾ ਹੁੰਦਾ ਹੈ ਤੇ ਇਹ ਕੰਮ ਉਹ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖਣਗੇ। ਕੈਂਪ ਦੇ ਪ੍ਰਬੰਧਕ ਰਾਜ ਕੁਮਾਰ ਗਰਗ ਨੇ ਕਿਹਾ ਕਿ ਕੈਂਪ ਦੌਰਾਨ ਕਰੀਬ 1600 ਮਰੀਜ਼ਾਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ। ਇਸ ਦੇ ਨਾਲ ਕਈ ਟੈਸਟ ਵੀ ਹਸਪਤਾਲ ਦੇ ਵਿੱਚ ਮੁਫਤ ਕੀਤੇ ਗਏ । ਇਸ ਮੌਕੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਐਸ.ਪੀ. ਦਵਿੰਦਰ ਅੱਤਰੀ, ਐਸ.ਡੀ.ਐਮ. ਰਾਜੇਸ਼ ਸ਼ਰਮਾ, ਡੀ.ਐਸ.ਪੀ. ਡਾ. ਰੁਪਿੰਦਰ ਕੌਰ ਬਾਜਵਾ, ਚੇਅਰਪਰਸਨ ਜਸਵੀਰ ਕੌਰ ਸ਼ੇਰਗਿਲ, ਨਗਰ ਪੰਚਾਇਤ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਇੰਸਪੈਕਟਰ ਪੰਕਜ ਕੁਮਾਰ, ਐਸ.ਐਚ.ਓ. ਅਮਰੀਕ ਸਿੰਘ, ਕਸ਼ਮੀਰ ਸਿੰਘ ਰੋੜੇਵਾਲ, ਕੁਲਭੂਸ਼ਨ ਗੋਇਲ, ਰਾਜੇਸ਼ ਗੋਪ ਐਮ.ਸੀ., ਸੁਨੀਲ ਕੁਮਾਰ ਐਮ.ਸੀ., ਸੁਨੀਲ ਬਾਂਸਲ, ਸਰਪੰਚ ਰਵਿੰਦਰ ਸਿੰਘ ਮਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।