
ਪਟਿਆਲਾ ਸ਼ਹਿਰ ਵਿਚੋ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਵਰਗ ਸਹਿਯੋਗ ਦੇਵੇ : ਅਜੀਤਪਾਲ ਕੋਹਲੀ
- by Jasbeer Singh
- June 17, 2025

ਪਟਿਆਲਾ ਸ਼ਹਿਰ ਵਿਚੋ ਨਸ਼ਿਆਂ ਨੂੰ ਖਤਮ ਕਰਨ ਲਈ ਹਰ ਵਰਗ ਸਹਿਯੋਗ ਦੇਵੇ : ਅਜੀਤਪਾਲ ਕੋਹਲੀ ਪਟਿਆਲਾ, : ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪਟਿਆਲਾ ਵਾਸੀਆਂ ਨੂੰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ 'ਤੇ ਪੈਨੀ ਨਜ਼ਰ ਰੱਖਣ ਲਈ ਵਾਰਡ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਇਸ ਦੇ ਮੈਂਬਰਾਂ ਦਾ ਕੰਮ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਹਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੈ। ਨਸ਼ਾ ਮੁਕਤੀ ਯਾਤਰਾ ਪੰਜਾਬ ਦੇ ਪਿੰਡ-ਪਿੰਡ ਤੇ ਸ਼ਹਿਰ ਦੀ ਹਰੇਕ ਵਾਰਡ 'ਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰ ਰਹੀ ਹੈ। ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀਆਂ ਸਮੇਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ੇ ਦੇ ਕੋਹੜ ਵਿੱਚੋਂ ਕੱਢ ਕੇ ਨਵਾਂ-ਨਰੋਆ, ਸੋਹਣਾ ਅਤੇ ਰੰਗਲਾ ਪੰਜਾਬ ਬਣਾਵਾਂਗੇ, ਇਸ ਸਭ ਦੇ ਸਹਿਯੋਗ ਨਾਲ ਹੀ ਸੰਭਵ ਹੈ। ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਨਸ਼ਿਆਂ ਦੀ ਲੜਾਈ ਵਿੱਚ ਇਕਜੁੱਟ ਹੋ ਕੇ ਲੜਨ ਦੀ ਸਹੁੰ ਵੀ ਖਵਾਈ।