

ਦਿੱਲੀ ਹਾਈ ਕੋਰਟ ਨੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਦਿੰਦਿਆਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ’ਚ ਈਡੀ ਤੇ ਸੀਬੀਆਈ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਤੇ ਕਿਹਾ ਕਿ ਇਹ ਮਾਮਲਾ ਸੱਤਾ ਦੀ ਗੰਭੀਰ ਦੁਰਵਰਤੋਂ ਅਤੇ ਉਨ੍ਹਾਂ ਵੱਲੋਂ ਜਨਤਕ ਹਿੱਤਾਂ ਦੀ ਉਲੰਘਣਾ ਨਾਲ ਜੁੜਿਆ ਹੋਇਆ ਹੈ।