post

Jasbeer Singh

(Chief Editor)

ਆਬਕਾਰੀ ਨੀਤੀ ਮਾਮਲਾ: ਈਡੀ ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਅਦਾਲਤ ਵੱਲੋਂ ਨੋਟਿਸ

post-img

ਆਬਕਾਰੀ ਨੀਤੀ ਮਾਮਲਾ: ਈਡੀ ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਅਦਾਲਤ ਵੱਲੋਂ ਨੋਟਿਸ ਨਵੀਂ ਦਿੱਲੀ, 9 ਜੁਲਾਈ : ਸਥਾਨਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਈਡੀ ਦੀ ਸੱਤਵੀਂ ਚਾਰਜਸ਼ੀਟ ਦਾ ਅੱਜ ਨੋਟਿਸ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ 12 ਜੁਲਾਈ ਲਈ ਸੰਮਨ ਜਾਰੀ ਕੀਤਾ। ਈਡੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਇੱਥੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਕਿ ਕੇਜਰੀਵਾਲ ਆਬਕਾਰੀ ਘੁਟਾਲੇ ਦਾ ਮੁੱਖ ਸਾਜ਼ਿਸ਼ਕਰਤਾ ਸੀ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੂੰ ਜਾਣਬੁੱਝ ਕੇ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ।

Related Post