
Haryana News
0
ਆਬਕਾਰੀ ਘੁਟਾਲਾ: ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ ਨੂੰ ਫੈਸਲਾ ਸੁਣਾ ਸਕਦਾ ਹੈ ਹਾਈ ਕੋਰਟ
- by Aaksh News
- June 30, 2024

ਦਿੱਲੀ ਹਾਈ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨ ਲਾਂਡਰਿੰਗ ਦੇ ਮਾਮਲਿਆਂ ਵਿੱਚ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਕੇ ਕਵਿਤਾ ਦੀ ਜ਼ਮਾਲਤ ਅਰਜ਼ੀ ’ਤੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾ ਸਕਦਾ ਹੈ। ਜਸਟਿਸ ਸਵਰਨਕਾਂਤਾ ਸ਼ਰਮਾ ਪਹਿਲੀ ਜੁਲਾਈ ਨੂੰ ਬਾਅਦ ਦੁਪਹਿਰ 2.30 ਵਜੇ ਫੈਸਲਾ ਸੁਣਾਉਣਗੇ। ਉਨ੍ਹਾਂ 28 ਮੲਂਨੂੰ ਕਵਿਤਾ ਦੀਆਂ ਦੋਵੇਂ ਜ਼ਮਾਨਤ ਅਰਜ਼ੀਆਂ ’ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਕਵਿਤਾ ਨੇ ਹੇਠਲੀ ਅਦਾਲਤ ਦੇ 6 ਮਈ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਭ੍ਰਿਸ਼ਟਾਚਾਰ ਦੇ ਸੀਬੀਆਈ ਦੇ ਮਾਮਲੇ ਦੇ ਨਾਲ-ਨਾਲ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ।