post

Jasbeer Singh

(Chief Editor)

Punjab

ਨੌਜਵਾਨ ਦੇ ਕਤਲ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਦਾ ਧਰਨਾ ਜਾਰੀ

post-img

ਨੌਜਵਾਨ ਦੇ ਕਤਲ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਦਾ ਧਰਨਾ ਜਾਰੀ ਮੋਹਾਲੀ : ਪੰਜਾਬ ਦੇ ਜਿ਼ਲਾ ਮੋਹਾਲੀ ਦੇ ਪੰਡ ਕੁੰਭੜਾ ’ਚ ਹੋਈ ਕਾਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗ੍ਰਿਫ਼ਤਾਰ ਨੂੰ ਲੈ ਕੇ ਪਰਿਵਾਰ ਵੱਲੋਂ ਕਤਲ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਮੋਹਾਲੀ ਦੇ ਸੈਕਟਰ 78 ਤੇ 79 ਦੀਆਂ ਲਾਈਟਾਂ ਵਿਚਕਾਰ ਮ੍ਰਿਤਕ ਦੇਹ ਨੂੰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਸਪੱਸ਼ਟ ਆਖਿਆ ਜਾ ਰਿਹਾ ਹੈ ਕਿ ਜਦੋ਼ ਤੱਕ ਪਰਿਵਾਰ ਦੀ ਇਨਸਾਫ ਮਿਲਣ ਤੱਕ ਤਸੱਲੀ ਨਹੀਂ ਹੁੰਦੀ ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ । ਦੱਸਣਯੋਗ ਹੈ ਕਿ ਕਤਲ ਦੀ ਵਾਰਦਾਤ ਦੇ ਦੋ ਦਿਨਾਂ ਬਾਅਦ ਵੀ ਪੁਲਸ ਵੱਲੋਂ ਅਜੇ ਤੱਕ ਕੋਈ ਵੀ ਦੋਸ਼ੀ ਗਿਰਫ਼ਤਾਰ ਨਹੀਂ ਕੀਤਾ ਗਿਆ ਤੇ ਪ੍ਰਸ਼ਾਸਨ ਵੱਲੋਂ ਧਰਨਾ ਚੁਕਵਾਉਣ ਲਈ ਪਰਿਵਾਰ ’ਤੇ ਦਬਾਅ ਪਾਇਆ ਜਾਣਾ ਲਗਾਤਾਰ ਜਾਰੀ ਹੈ, ਜਦੋਂ ਕਿ ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਜਲਦ ਤੋਂ ਜਲਦ ਇਨਸਾਫ਼ ਦਿੱਤਾ ਜਾਵੇ । ਪ੍ਰਾਪਤ ਜਾਣਕਾਰੀ ਅਨੁਸਾਰ ਦੋ ਦਿਨ ਬੀਤ ਜਾਣ ਤੋਂ ਬਾਅਦ ਪ੍ਰਸ਼ਾਸਨ ਦੀ ਅੱਖ ਨਹੀਂ ਖੁੱਲੀ, ਜਿਸਦੇ ਚਲਦਿਆਂ ਅੱਜ ਅੱਤਿਆਚਾਰ ਤੇ ਭਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਵਲੋਂ ਐਲਾਨ ਕੀਤਾ ਕਿ ਜੇਕਰ ਇੱਕ ਘੰਟੇ ਦੇ ਸਮੇਂ ਅੰਦਰ ਜਿਲ੍ਹਾ ਅਧਿਕਾਰੀ ਡੀ. ਸੀ., ਐਸ. ਐਸ. ਪੀ. ਜਾਂ ਹਲਕੇ ਦੇ ਵਿਧਾਇਕ ਵੱਲੋਂ ਪਰਿਵਾਰ ਦੀ ਸਾਰ ਨਾ ਲਾਈ ਗਈ ਤਾਂ ਇਹ ਮੋਰਚਾ ਵਿਧਾਇਕ ਦੇ ਦਫ਼ਤਰ ਦੇ ਬਾਹਰ ਦਿੱਤਾ ਜਾਵੇਗਾ ਤਾਂ ਪੁਲਸ ਨੂੰ ਉਸ ਮੌਕੇ ਹੱਥਾਂ ਪੈਰਾਂ ਦੀ ਪੈ ਗਈ । ਮੌਕੇ ’ਤੇ ਐਮ. ਐਲ. ਏ. ਕੁਲਵੰਤ ਸਿੰਘ ਤੇ ਐਸ. ਐਸ. ਪੀ. ਮੋਹਾਲੀ ਤੁਰੰਤ ਪਹੁੰਚ ਕੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ ਪ੍ਰਧਾਨ ਅੱਤਿਆਚਾਰ ਤੇ ਭਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਉਹਨਾਂ ਦਾ ਕਹਿਣਾ ਹੈ ਕਿ ਪਰਿਵਾਰ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਹੀ ਮੋਰਚਾ ਚੁੱਕਿਆ ਜਾਵੇਗਾ । ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਘਟਨਾ ਦੀ ਸਖ਼ਤ ਨਿੰਦਿਆ ਕੀਤੀ ਤੇ ਸਰਕਾਰ ਤੇ ਪੁਲਸ ਪ੍ਰਸ਼ਾਸਨ ਤੋਂ ਜਲਦ ਇੰਨਸਾਫ਼ ਦੀ ਮੰਗ ਕੀਤੀ ਹੈ । ਇਸ ਮੌਕੇ ਕੁੰਭੜਾ ਨੇ ਕਿਹਾ ਜਦੋਂ ਤੱਕ ਪਰਿਵਾਰ ਦੀ ਸੰਤੁਸ਼ਟੀ ਨਹੀਂ ਹੋਵੇਗੀ, ਉਦੋਂ ਤੱਕ ਪਰਿਵਾਰ ਤੋਂ ਬਿਨਾਂ ਇਸ ਮ੍ਰਿਤਕ ਦੇਹ ਨੂੰ ਇਸ ਜਗ੍ਹਾ ਤੋਂ ਨਹੀਂ ਹਟਾਇਆ ਜਾਵੇਗਾ। ਜਦੋਂ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਸੋ ਬਲਵਿੰਦਰ ਸਿੰਘ ਕੁੰਭੜਾ ਵੱਲੋਂ ਆਏ ਤੇ ਨੇੜਲੇ ਪਿੰਡਾਂ ਤੋਂ ਆਏ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਹਨਾਂ ਨੇ ਦਿਨ ਰਾਤ ਪਰਿਵਾਰ ਦੇ ਨਾਲ ਮੋਢਾ ਜੋੜ ਕੇ ਮਦਦ ਕੀਤੀ ।

Related Post