post

Jasbeer Singh

(Chief Editor)

Sports

ਪ੍ਰਸਿੱਧ ਜਾਫ਼ੀ ਪੰਮਾ ਸੋਹਾਣਾ ਦੀ ਸੜਕ ਹਾਦਸੇ ’ਚ ਮੌਤ

post-img

ਇਥੋਂ ਦੇ ਵਸਨੀਕ ਅਤੇ ਪੰਜਾਬ ਦੇ ਪ੍ਰਸਿੱਧ ਜਾਫੀ (ਇੰਟਰਨੈਸ਼ਨਲ ਕਬੱਡੀ ਖਿਡਾਰੀ) ਪੰਮਾ ਸੋਹਾਣਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੁਹਾਲੀ ਦਾ ਮਾਣ ਇਸ ਨੌਜਵਾਨ ਦੀ ਮੌਤ ਨਾਲ ਖੇਡ ਜਗਤ ਅਤੇ ਮੁਹਾਲੀ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ। ਦੇਰ ਰਾਤ ਮੁਹਾਲੀ ਦੇ ਸੈਕਟਰ-79 ਵਿੱਚ ਪੰਮਾ ਸੋਹਾਣਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਜੂਨ ਮਹੀਨੇ ਕੈਨੇਡਾ ਵਿੱਚ ਹੋਣ ਵਾਲੇ ਕਬੱਡੀ ਕੱਪ ਵਿੱਚ ਪੰਮਾ ਸੋਹਾਣਾ ਨੇ ਪੰਜਾਬ ਦੀ ਨੁਮਾਇੰਦਗੀ ਕਰਨੀ ਸੀ। ਇਸ ਤੋਂ ਪਹਿਲਾਂ ਵੀ ਉਸ ਨੇ ਵੱਖ-ਵੱਖ ਮੁਲਕਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਖਾਸ ਕਰ ਕੇ ਮੁਹਾਲੀ ਦਾ ਨਾਂ ਰੌਸ਼ਨ ਕੀਤਾ। ਆਪ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਰਣਜੀਤ ਸਿੰਘ ਰਾਣਾ, ਅਮਰਜੀਤ ਸਿੰਘ ਨਰੈਣ, ਖੇਡ ਪ੍ਰਮੋਟਰ ਸੁਖਵਿੰਦਰ ਸਿੰਘ ਛਿੰਦੀ, ਜੱਸੀ ਬੱਲੋਮਾਜਰਾ ਸਮੇਤ ਹੋਰ ਆਗੂਆਂ ਨੇ ਪੰਮਾ ਸੋਹਾਣਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Related Post