

ਡੱਲੇਵਾਲ ਨੂੰ ਮਿਲੇ ਕਿਸਾਨ ਆਗੂ : ਹਾਲਤ ਬੇਹਦ ਨਾਜੁਕ : ਕਿਸਾਨ ਆਗੂ ਪਟਿਆਲਾ : ਪਿਛਲੇ 10 ਦਿਨਾਂ ਤੋਂ ਸਥਾਨਕ ਨਿੱਜੀ ਹਸਪਤਾਲ 'ਚ ਦਾਖਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹਦ ਨਾਜੁਕ ਹੈ ਤੇ ਕਿਸੇ ਵੀ ਸਮੇ ਕੋਈ ਵੀ ਭਿਆਨਕ ਹਾਦਸਾ ਹੋ ਸਕਦਾ ਹੈ । ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਆਗੂਆਂ ਨੇ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਵੀਰਵਾਰ ਨੂੰ ਡੱਲੇਵਾਲ ਨੂੰ ਮਿਲਣ ਲਈ ਬੀਕੇਯੂ (ਸਿੱਧੂਪੁਰ) ਦਾ ਵਫਦ ਹਸਪਤਾਲ ਪਹੁੰਚਿਆ ਸੀ ਪਰ ਪੁਲਿਸ ਨੇ ਸਿਰਫ ਦੋ ਸੂਬਾ ਆਗੂਆਂ ਮੇਹਰ ਸਿੰਘ ਖੇੜੀ ਤੇ ਮਾਨ ਸਿੰਘ ਰਾਜਪੁਰਾ ਨੂੰ ਹੀ ਡੱਲੇਵਾਲ ਨੂੰ ਮਿਲਣ ਦੀ ਇਜਾਜਤ ਦਿੱਤੀ । ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜੂਕ ਹੈ ਮੁਲਾਕਾਤ ਉਪਰੰਤ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰੈਸ ਸਕੱਤਰ ਮੇਹਰ ਸਿੰਘ ਖੇੜੀ ਅਤੇ ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜੂਕ ਹੈ ਅਤੇ ਉਹ ਬੋਲਣ ਤੇ ਸੁਨਣ ਤੋਂ ਵੀ ਅਸਮਰਥ ਹੋ ਚੁੱਕੇ ਹਨ ਤੇ ਸਿਰਫ ਹੱਥ ਹਿਲਾ ਕੇ ਹੀ ਦੱਸ ਰਹੇ ਹਨ। ਆਗੂਆਂ ਨੇ ਕਿਹਾ ਕਿ ਡੱਲੇਵਾਲ ਨੇ ਪਾਣੀ ਵੀ ਨਹੀਂ ਪੀਤਾ ਅਤੇ ਨਾ ਹੀ ਕੋਈ ਮੈਡੀਕਲ ਸਹਾਇਤਾ ਲੈ ਰਹੇ ਹਨ ਪਰ ਪੁਲਿਸ ਨੇ ਜਬਰਦਸਤੀ ਉਨ੍ਹਾਂ ਨੂੰ ਹਸਪਤਾਲ ਦਾ ਬਹਾਨਾ ਲਗਾ ਕੇ ਆਪਣੀ ਹਿਰਾਸਤ 'ਚ ਰੱਖਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾ ਨੂੰ ਮਿਲਣ ਤੋਂ ਰੋਕ ਰਹੀ ਹਨ ਜਦੋਂ ਕਿ ਕੋਰਟ 'ਚ ਕਹਿ ਰਹੇ ਹਨ ਕਿ ਕਿਸੇ ਨੂੰ ਮਿਲਣ ਤੋਂ ਰੋਕਿਆ ਨਹੀਂ ਜਾ ਰਿਹਾ । ਕਾਫੀ ਮੁਸ਼ੱਕਤ ਤੋਂ ਬਾਅਦ ਹੀ ਸਿਰਫ ਦੋ ਆਗੂਆਂ ਨੂੰ ਕੁਝ ਮਿੰਟਾਂ ਲਈ ਮਿਲਣ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਕਾਫੀ ਮੁਸ਼ੱਕਤ ਤੋਂ ਬਾਅਦ ਹੀ ਸਿਰਫ ਦੋ ਆਗੂਆਂ ਨੂੰ ਕੁਝ ਮਿੰਟਾਂ ਲਈ ਮਿਲਣ ਦਿੱਤਾ ਗਿਆ ਹੈ । ਆਗੂਆਂ ਨੇ ਆਖਿਆ ਕਿ ਉਹ ਹੋਰਨਾ ਭਰਾਤਰੀ ਜਥੇਬੰਦੀਆਂ ਨਾਲ ਮੁਲਾਕਾਤ ਕਰਕੇ ਅਗਲੇ ਦਿਨਾਂ 'ਚ ਵੱਡਾ ਐਕਸਨ ਕਰਨਗੇ ਕਿਉਂਕਿ ਜੇਕਰ ਪੁਲਿਸ ਨੇ ਡੱਲੇਵਾਲ ਨੂੰ ਆਪਣੀ ਹਿਰਾਸਤ 'ਚ ਨਾ ਛੱਡਿਆ ਤਾਂ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਕਿਸਾਨਾਂ ਤੋਂ ਕੋਈ ਖਤਰਾ ਹੀ ਨਹੀਂ ਹੈ ਤਾਂ ਜੇਲ੍ਹਾਂ 'ਚ ਬੰਦ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ । ਮੰਡੀਕਲਾਂ ਜਿਲਾ ਬਠਿੰਡਾ ਵਲੋ ਕਿਸਾਨਾਂ ਦੀ ਰਿਹਾਈ ਲਈ ਪੱਕਾ ਮੋਰਚਾ ਸ਼ੁਰੂ ਲੰਘੇ ਦਿਨਾ ਤੋ ਪੰਜਾਬ ਸਕਰਾਰ ਵਲੋ ਗ੍ਰਿਫਤਾਰ ਕੀਤੇ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਨੇ ਮੰਡੀ ਕਲਾਂ ਜਿਲਾ ਬਠਿੰਡਾ ਵਿਖੇ ਪਕਾ ਮੋਰਚਾ ਸ਼ੁਰੂ ਕਰ ਦਿਤਾ ਹੈ । ਅੱਜ ਕਿਸਾਨ ਨੇਤਾਵਾਂ ਨੇ ਜਾਣਕਾਰੀ ਦਿਦਿਆਂ ਦਸਿਆ ਕਿ ਸਰਕਾਰ ਉਨ੍ਹਾ ਉਪਰ ਤਸਦਦ ਕਰ ਰਹੀ ਹੈ । ਉਨਾ ਆਖਿਆ ਕਿ ਸਰਕਾਰ ਨੂੰ ਤੁਰੰਤ ਸਾਰੇ ਕਿਸਾਨ ਰਿਹਾ ਕਰਨੇ ਚਾਹੀਦੇ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.