July 6, 2024 01:18:55
post

Jasbeer Singh

(Chief Editor)

Latest update

Farmer Protest: ਹਰਿਆਣਾ ਪੁਲਿਸ ਕੋਲ ਕਿਵੇਂ ਪਹੁੰਚਿਆ ਸੀ ਪ੍ਰਿਤਪਾਲ ਸਿੰਘ, ਹਾਈਕੋਰਟ ਨੂੰ ਦੱਸੀ ਸੱਚਾਈ

post-img

ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ (Farmer Protest) ਦੌਰਾਨ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ਦੀ ਕੁੱਟਮਾਰ ਮਾਮਲੇ ਵਿਚ ਹਰਿਆਣਾ ਪੁਲਿਸ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣਾ ਹਲਫ਼ਨਾਮਾ ਦਾਇਰ ਕੀਤਾ ਹੈ।ਹਰਿਆਣਾ ਪੁਲਿਸ ਨੇ ਸਪੱਸ਼ਟ ਕੀਤਾ ਕਿ ਪ੍ਰਿਤਪਾਲ ਸਿੰਘ ਖ਼ਿਲਾਫ਼ ਨਾ ਤਾਂ ਕੋਈ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਨਾ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਪ੍ਰਿਤਪਾਲ ਸਿੰਘ ਖੇਤਾਂ ਵਿੱਚ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ ਸੀ।ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜ਼ਖਮੀ ਹਾਲਤ ‘ਚ ਕਿਸਾਨ ਪ੍ਰਿਤਪਾਲ ਸਿੰਘ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਸੀ। ਪੁਲਿਸ ਨੇ ਪ੍ਰਿਤਪਾਲ ਨੂੰ ਹਿਰਾਸਤ ਵਿੱਚ ਲੈਣ ਤੋਂ ਇਨਕਾਰ ਕੀਤਾ ਹੈ। ਜੀਂਦ ਦੇ ਐਸਪੀ ਸੁਮਿਤ ਕੁਮਾਰ ਨੇ ਇਹ ਜਾਣਕਾਰੀ ਪ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ ’ਤੇ ਸੁਣਵਾਈ ਦੌਰਾਨ ਹਲਫ਼ਨਾਮੇ ਰਾਹੀਂ ਅਦਾਲਤ ਨੂੰ ਦਿੱਤੀ।ਪ੍ਰਿਤਪਾਲ ਨੂੰ ਸ਼ਨੀਵਾਰ ਨੂੰ ਪੀਜੀਆਈ ਰੋਹਤਕ ਤੋਂ ਪੀਜੀਆਈਐਮਈਆਰ ਚੰਡੀਗੜ੍ਹ ਭੇਜਿਆ ਗਿਆ ਸੀ। ਪੰਜਾਬ ਦੇ ਮੁੱਖ ਸਕੱਤਰ ਨੇ ਆਪਣੇ ਹਰਿਆਣਾ ਹਮਰੁਤਬਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਪ੍ਰਿਤਪਾਲ ਨੂੰ ਰਾਜ ਦੇ ਅਧਿਕਾਰੀਆਂ ਹਵਾਲੇ ਕੀਤਾ ਜਾਵੇ। 21 ਫਰਵਰੀ ਨੂੰ ਖਨੌਰੀ ਸਰਹੱਦ ’ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸੱਦੇ ਗਏ ‘ਦਿੱਲੀ ਚਲੋ’ ਮਾਰਚ ਦੌਰਾਨ ਹੋਈ ਝੜਪ ਵਿੱਚ ਪ੍ਰਿਤਪਾਲ ਜ਼ਖ਼ਮੀ ਹੋ ਗਿਆ ਸੀ।ਉਧਰ, ਸ਼ੰਭੂ ਬਾਰਡਰ ’ਤੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕੇਸ ਨਾ ਦਰਜ ਕਰਨ ’ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਕਿਸਾਨਾਂ ਦੇ ਮੁੱਦੇ ਨੂੰ ਬਰਤਾਨੀਆਂ ਦੀ ਪਾਰਲੀਮੈਂਟ ਵਿੱਚ ਉਠਾਉਣ ਵਾਲੇ ਤਨਮਨਜੀਤ ਸਿੰਘ ਢੇਸੀ ਦੀ ਸ਼ਲਾਘਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਜਾਂ ਪਰਿਵਾਰਕ ਮੈਂਬਰਾਂ ਨੂੰ ਇਸ ਮੱਦ ਤਹਿਤ ਹਕੂਮਤਾਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਕਿਸਾਨ ਚੁੱਪ ਨਹੀਂ ਰਹਿਣਗੇ ਤੇ ਹਕੂਮਤਾਂ ਦੀ ਕਾਰਵਾਈ ਦਾ ਵਿਰੋਧ ਕੀਤਾ ਜਾਵੇਗਾ।

Related Post