July 6, 2024 01:46:05
post

Jasbeer Singh

(Chief Editor)

Latest update

ਦਿੱਲੀ ਕੂਚ ਬਾਰੇ ਕਿਸਾਨ ਆਗੂ ਪੰਧੇਰ ਦਾ ਵੱਡਾ ਐਲਾਨ, ਇਹ ਹੋਵੇਗੀ ਅੱਗੇ ਦੀ ਰਣਨੀਤੀ...

post-img

ਚੌਥੇ ਦੌਰ ਦੀ ਗੱਲਬਾਤ ਤੋਂ ਬਾਅਦ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ 21 ਫਰਵਰੀ ਨੂੰ 11 ਵਜੇ ‘ਦਿੱਲੀ ਚਲੋ’ ਮਾਰਚ ਤਹਿਤ ਅੱਗੇ ਵਧਣਗੇ। ਉਨ੍ਹਾਂ ਇਹ ਵੀ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਰਕਾਰ ਵੱਲੋਂ ਪ੍ਰਸਤਾਵਿਤ ਪ੍ਰਸਤਾਵ ‘ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਹੀ ਪੂਰੀ ਰਣਨੀਤੀ ਤੈਅ ਕੀਤੀ ਜਾਵੇਗੀ।ਇਹ ਗੱਲ ਉਨ੍ਹਾਂ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਕਿਸਾਨ ਯੂਨੀਅਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਹੀ। ਦੱਸ ਦਈਏ ਕਿ ਫਿਲਹਾਲ ਕਿਸਾਨਾਂ ਨੇ ਦਿੱਲੀ ਮਾਰਚ ਰੋਕ ਦਿੱਤਾ ਹੈ। 21 ਤਰੀਕ ਤੋਂ ਬਾਅਦ ਫੈਸਲਾ ਲਿਆ ਜਾਵੇਗਾ।ਨਿਊਜ਼ ਏਜੰਸੀ ਏਐਨਆਈ ਮੁਤਾਬਕ ਕਿਸਾਨ ਆਗੂ ਨੇ ਅੱਗੇ ਕਿਹਾ ਕਿ ‘ਅਸੀਂ ਅਗਲੇ ਦੋ ਦਿਨਾਂ ‘ਚ ਸਰਕਾਰ ਦੇ ਪ੍ਰਸਤਾਵ ‘ਤੇ ਚਰਚਾ ਕਰਾਂਗੇ… ਸਰਕਾਰ ਹੋਰ ਮੰਗਾਂ ‘ਤੇ ਵੀ ਵਿਚਾਰ ਕਰੇਗੀ… ਜੇਕਰ ਕੋਈ ਨਤੀਜਾ ਨਾ ਨਿਕਲਿਆ ਤਾਂ ਅਸੀਂ 21 ਫਰਵਰੀ ਨੂੰ ‘ਦਿੱਲੀ ਚਲੋ’ ਮਾਰਚ ਜਾਰੀ ਰੱਖਾਂਗੇ।’ ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਮਿਲ ਕੇ ਮਸਲਿਆਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੀਆਂ।ਸਰਵਣ ਸਿੰਘ ਪੰਧੇਰ ਨੇ ਅੱਗੇ ਕਿਹਾ, ‘ਅਸੀਂ ਸਰਕਾਰ ਦੇ ਪ੍ਰਸਤਾਵ ‘ਤੇ ਵਿਚਾਰ ਕਰਾਂਗੇ ਅਤੇ ਇਸ ‘ਤੇ ਰਾਏ ਲਵਾਂਗੇ। ਫੈਸਲਾ ਅੱਜ ਸਵੇਰੇ, ਸ਼ਾਮ ਜਾਂ ਭਲਕੇ ਲੈ ਲਿਆ ਜਾਵੇਗਾ। ਮੰਤਰੀਆਂ ਨੇ ਕਿਹਾ ਕਿ ਉਹ ਹੋਰ ਮੰਗਾਂ ਬਾਰੇ ਬਾਅਦ ਵਿੱਚ ਵਿਚਾਰ ਕਰਨਗੇ। 19-20 ਫਰਵਰੀ ਨੂੰ ਚਰਚਾ ਹੋਵੇਗੀ ਅਤੇ 21 ਫਰਵਰੀ ਨੂੰ ਹੋਣ ਵਾਲੇ ‘ਦਿੱਲੀ ਚਲੋ’ ਮਾਰਚ ਦਾ ਫੈਸਲਾ ਚਰਚਾ ਦੇ ਆਧਾਰ ‘ਤੇ ਕੀਤਾ ਜਾਵੇਗਾ।ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਇੱਕ ਪ੍ਰਸਤਾਵ ਦਿੱਤਾ ਹੈ, ਜਿਸ ਦੀ ਨਿਗਰਾਨੀ ਅਤੇ ਪ੍ਰਬੰਧ ਦੋ ਸਰਕਾਰੀ ਏਜੰਸੀਆਂ ਕਰਨਗੀਆਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਹੋਰ ਸਹਿਯੋਗੀਆਂ ਅਤੇ ਮਾਹਿਰਾਂ ਨਾਲ ਸਰਕਾਰ ਦੇ ਪ੍ਰਸਤਾਵ (ਐੱਮ.ਐੱਸ.ਪੀ.) ‘ਤੇ ਚਰਚਾ ਕਰਾਂਗੇ ਅਤੇ ਫਿਰ ਕਿਸੇ ਨਤੀਜੇ ‘ਤੇ ਪਹੁੰਚਾਂਗੇ… ਮੰਗਾਂ ਪੂਰੀਆਂ ਹੋਣ ਤੱਕ ਸਾਡਾ ਮਾਰਚ ਜਾਰੀ ਰਹੇਗਾ।’  

Related Post