July 6, 2024 00:46:10
post

Jasbeer Singh

(Chief Editor)

National

ਕਿਸਾਨ ਅੰਦੋਲਨ ਬਾਰੇ ਸੰਯੁਕਤ ਕਿਸਾਨ ਮੋਰਚੇ ਨੇ ਕੀਤੇ ਕਈ ਵੱਡੇ ਐਲਾਨ

post-img

ਸੰਯੁਕਤ ਕਿਸਾਨ ਮੋਰਚੇ ਵੱਲੋਂ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕੱਲ੍ਹ ਪੂਰੇ ਦੇਸ਼ ‘ਚ ਕਾਲਾ ਦਿਨ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ ਅਮਿਤ ਸ਼ਾਹ, ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਅਨਿਜ ਵਿਜ ਦੇ ਪੁਤਲੇ ਸਾੜੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸ਼ੁਭਕਰਨ ਦੀ ਸ਼ਹਾਦਤ ਨੂੰ ਸਲਾਮ ਕਰਦਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਸ਼ੁਭਕਰਨ ਦੇ ਪਰਿਵਾਰ ਲਈ 1 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ੁਭਕਰਨ ‘ਤੇ ਚੜ੍ਹਿਆ ਕਰਜ਼ਾ ਵੀ ਮੁਆਫ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਦੇ ਇਲਾਕੇ ‘ਚ ਆ ਕੇ ਗੋਲੀ ਚਲਾਈ ਅਤੇ ਸਾਡੇ ਟਰੈਕਟਰ ਤੋੜੇ ਹਨ, ਇਸ ਦੇ ਲਈ 302 ਦਾ ਪਰਚਾ ਦਰਜ ਕੀਤਾ ਜਾਵੇ।ਸੰਯੁਕਤ ਕਿਸਾਨ ਮੋਰਚੇ ਨੇ ਸ਼ੁਭਕਰਨ ਦੀ ਮੌਤ ਦੀ ਨਿਆਇਕ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ SKM ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। 26 ਫਰਵਰੀ ਨੂੰ ਦੇਸ਼ ਵਿੱਚ ਹਾਈਵੇ ਤੇ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। SKM ਵੱਲੋਂ ਤਾਲਮੇਲ ਲਈ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। SKM ਵੱਲੋਂ ਹਰਿਆਣਾ ਦੇ CM ਅਤੇ ਗ੍ਰਹਿ ਮੰਤਰੀ ਖਿਲਾਫ 302 ਦੇ ਪਰਚੇ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ SKM ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਨਾਲ ਟਕਰਾਅ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ।

Related Post