ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਦੀ ਪਾਤੜਾਂ ਫੇਰੀ ਦੌਰਾਨ ਅੱਜ ਫੇਰ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਉਂਦਿਆਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲੀਸ ਵੱਲੋਂ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਇੱਕ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ। ਹੁਣ ਉਨ੍ਹਾਂ ਦੇ ਆਪਣੇ ਭੈਣ ਭਰਾ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ਜਿਨ੍ਹਾਂ ਲਈ ਉਨ੍ਹਾਂ ਵਕਾਲਤ ਕਰਕੇ ਐਕਸਪ੍ਰੈਸਵੇਅ ਲਈ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਅਤੇ ਇਲਾਕੇ ਨੂੰ ਹੜ੍ਹ ਤੋਂ ਬਚਾਉਣ ਲਈ ਪਿੱਲਰ ਤੇ ਸੜਕਾਂ ਬਣਵਾਉਣ ਦੇ ਮਸਲੇ ਹੱਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਕ ਮੌਕਾ ਹੋਰ ਦਿੱਤਾ ਜਾਵੇ ਤਾਂ ਕਿ ਉਹ ਕਿਸਾਨਾਂ ਦੇ ਵਕੀਲ ਬਣ ਕੇ ਕਿਸਾਨਾਂ ਦੀਆਂ ਮੰਗਾਂ ਹੱਲ ਕਰਵਾ ਸਕਣ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਪਟਿਆਲਾ ਤੋਂ ਵਾਇਆ ਸਮਾਣਾ, ਪਾਤੜਾਂ, ਮੂਨਕ ਅਤੇ ਜਾਖਲ ਰੇਲਵੇ ਲਾਈਨ ਦਾ ਚਾਰ ਵਾਰ ਸਰਵੇ ਕਰਵਾਇਆ ਹੈ ਪਰ ਉਨ੍ਹਾਂ ਨੂੰ ਸਫਲਤਾ ਨਾ ਮਿਲਣ ’ਤੇ ਅਫਸੋਸ ਹੈ। ਇਸੇ ਦੌਰਾਨ ਉਨ੍ਹਾਂ ਸੁਖਵਿੰਦਰ ਸਿੰਘ ਚੁਨਾਗਰਾ ਅਤੇ ਅਕਾਲੀ ਦਲ ਬਾਦਲ ਦੇ ਕਰਨੈਲ ਸਿੰਘ ਦਿਓਗੜ੍ਹ ਵੱਲੋਂ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਸਨਮਾਨਿਤ ਕੀਤਾ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਦਾ ਦੋਸ਼ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰੀਆਂ ਕਰਨ ਦੀ ਬਜਾਏ ਕਿਸਾਨਾਂ ਦੇ ਜ਼ਖਮਾਂ ਉੱਤੇ ਲੂਣ ਛਿੜਕਦਿਆਂ ਹੈ। ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਵਾਲੇ ਅਜੇ ਮਿਸ਼ਰਾ ਟੈਨੀ ਨੂੰ ਸਜ਼ਾਵਾਂ ਦੇਣ ਦੀ ਬਜਾਏ ਟਿਕਟਾਂ ਦੇ ਕੇ ਨਿਵਾਜਿਆ ਹੈ। ਲੋਕ ਸਭਾ ਚੋਣਾਂ ਤੱਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਭਾਜਪਾ ਉਮੀਦਵਾਰਾਂ ਦਾ ਡਟਵਾਂ ਵਿਰੋਧ ਜਾਰੀ ਰਹੇਗਾ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.