ਬਰਨਾਨਾ-ਬਠਿੰਡਾ ਨੈਸ਼ਨਲ ਹਾਈਵੇ ਤੇ ਕਿਸਾਨ ਤੇ ਪੁਲਸ ਹੋਏ ਆਹਮੋ-ਸਾਹਮਣੇ
- by Jasbeer Singh
- February 6, 2026
ਬਰਨਾਨਾ-ਬਠਿੰਡਾ ਨੈਸ਼ਨਲ ਹਾਈਵੇ ਤੇ ਕਿਸਾਨ ਤੇ ਪੁਲਸ ਹੋਏ ਆਹਮੋ-ਸਾਹਮਣੇ ਬਰਨਾਲਾ, 6 ਫਰਵਰੀ 2026 : ਪੰਜਾਬ ਦੇ ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇ ਸਥਿਤ ਤਪਾ ਮੰਡੀ ਨਾਕੇ ਤੇ ਕਿਸਾਨ ਤੇ ਪੁਲਸ ਆਹਮੋ ਸਾਹਮਣੇ ਹੋ ਗਏ ਤੇ ਸਥਿਤੀ ਤਣਾਅਪੂਰਨ ਹੋ ਗਈ। ਕਿਸ ਕਾਰਨ ਕਿਸਾਨਾਂ ਤੇ ਕੀਤਾ ਗਿਆ ਲਾਠੀਚਾਰਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਕਿਸਾਨਾਂ ਵਲੋਂ ਜੋ ਅੱਜ ਬਠਿੰਡਾ ਦੇ ਡੀ. ਸੀ. ਦਫ਼ਤਰ ਦਾ ਘੇਰਾਓ ਕੀਤਾ ਜਾਣਾ ਸੀ ਤਾਂ ਕਿਸਾਨਾਂ ਨੂੰ ਰੋਕਣ ਲਈ ਜੋ ਪੁਲਸ ਵਲੋਂ ਬੈਰੀਕੇਟਿੰਗ ਕੀਤੀ ਹੋਈ ਸੀ ਨੂੰ ਤੋੜ ਕੇ ਕਿਸਾਨਾਂ ਵਲੋਂ ਜਦੋਂ ਅੱਗੇ ਜਾਣ ਦੀ ਕੋਸਿ਼ਸ਼ ਕੀਤੀ ਗਈ ਤਾਂ ਪੰਜਾਬ ਪੁਲਸ ਨੂੰ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬਲ ਪ੍ਰਯੋਗ ਦੇ ਨਾਲ-ਨਾਲ ਲਾਠੀਚਾਰਜ ਵੀ ਕਰਨਾ ਪਿਆ। ਇਸ ਦੌਰਾਨ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਵੀ ਪੁਲਸ ਦੇ ਲਾਠੀਚਾਰਜ ਦਾ ਸਾਹਮਣਾ ਕਰਨ ਪਿਆ। ਜਾਣਕਾਰੀ ਮੁਤਾਬਕ ਇਹ ਪ੍ਰਦਰਸ਼ਨ ਬਠਿੰਡਾ ਅਤੇ ਰਾਮਪੁਰਾ ਪੁਲਸ ਥਾਣਿਆਂ ’ਚ ਦੋ ਕਿਸਾਨਾਂ ’ਤੇ ਦਰਜ ਕੀਤੇ ਗਏ ਕਥਿਤ ਝੂਠੇ ਕੇਸਾਂ ਖਿਲਾਫ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ 6 ਫਰਵਰੀ ਨੂੰ ਬਰਨਾਲਾ ਵਿਖੇ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਕੀ ਆਖਿਆ ਬੀ. ਕੇ. ਯੂ. (ਉਗਰਾਹਾਂ) ਦੇ ਜਿ਼ਲਾ ਬਰਨਾਲਾ ਪ੍ਰਧਾਨ ਨੇ ਇਸ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਜਿ਼ਲ੍ਹਾ ਬਰਨਾਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹਾ ਬਠਿੰਡਾ ਦੇ ਪਿੰਡ ਜਿਉਂਦ ਵਿੱਚ ਸਰਦਾਰਾਂ ਦੀ 700 ਏਕੜ ਦੇ ਕਰੀਬ ਜ਼ਮੀਨ ਦੇ ਮਾਮਲੇ ਵਿੱਚ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਕਿਸਾਨਾਂ ਨੂੰ ਇਨਸਾਫ ਲਈ ਲਗਾਤਾਰ ਸੰਘਰਸ਼ ਉਲੀਕਿਆ ਜਾ ਰਿਹਾ ਸੀ, ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਵਲੋਂ ਲਗਾਤਾਰ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਸੀ । ਦਰਜ ਮੁਕੱਦਮੇ ਰੱਦ ਨਾ ਹੋਣ ਤੱਕ ਰਹੇਗਾ ਸੰਘਰਸ਼ ਜਾਰੀ : ਆਗੂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਿੰਨਾ ਸਮਾਂ ਕਿਸਾਨਾਂ ਉੱਪਰ ਕੀਤੇ ਗਏ ਮੁਕਦਮੇ ਨੂੰ ਰੱਦ ਨਹੀਂ ਕੀਤਾ ਜਾਂਦਾ, ਤਾਂ ਓਨਾ ਸਮਾਂ ਪ੍ਰਦਰਸ਼ਨ ਜਾਰੀ ਰਹੇਗਾ। ਇਸ ਪ੍ਰਦਰਸ਼ਨ ਵਿੱਚ ਜਿੱਥੇ ਪੁਲਸ ਨਾਲ ਕਿਸਾਨਾਂ ਦੀ ਧੱਕਾਮੁੱਕੀ ਹੋਈ, ਉੱਥੇ ਬਰਨਾਲਾ ਪੁਲਿਸ ਵੱਲੋਂ ਵੀ 53 ਦੇ ਕਰੀਬ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ।
