post

Jasbeer Singh

(Chief Editor)

Punjab

ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੀ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ

post-img

ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੀ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ ਚੰਡੀਗੜ੍ਹ : ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਹੋਈ ਕਿਸਾਨਾਂ ਦੀ ਮੀਟਿੰਗ ਬੇਨਤੀਜਾ ਰਹੀ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਆਪਣੀਆਂ 12 ਮੰਗਾਂ ਰੱਖੀਆਂ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਕਿਸਾਨ ਅੰਦੋਲਨ ਦੇ ਪ੍ਰਮੁੱਖ ਚਿਹਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।ਪੰਧੇਰ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਜਦਕਿ ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।

Related Post